''ਆਪ'' ਨੇ ਸੁੱਚਾ ਸਿੰਘ ਛੋਟੇਪੁਰ ਨੂੰ ਪੰਜਾਬ ਕਨਵੀਨਰ ਦੇ ਅਹੁਦੇ ਤੋਂ ਹਟਾਇਆ

08/26/2016 7:13:06 PM

ਚੰਡੀਗੜ੍ਹ : ਸਟਿੰਗ ਆਪ੍ਰੇਸ਼ਨ ਤੋਂ ਬਾਅਦ ਵਿਵਾਦਾਂ ''ਚ ਆਏ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ''ਤੇ ਪਾਰਟੀ ਹਾਈ ਕਮਾਨ ਨੇ ਸਖਤ ਫੈਸਲਾ ਲੈਂਦੇ ਅਹੁਦੇ ਤੋਂ ਛੁੱਟੀ ਕਰ ਦਿੱਤੀ ਹੈ। ਹਾਲਾਂਕਿ ਛੋਟੇਪੁਰ ਨੂੰ ਪਾਰਟੀ ''ਚੋਂ ਕੱਢਿਆ ਨਹੀਂ ਗਿਆ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਕਿਹਾ ਹੈ ਕਿ ਸੁੱਚਾ ਸਿੰਘ ਛੋਟੇਪੁਰ ਨੂੰ ਸਫਾਈ ਦਾ ਇਕ ਮੌਕਾ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਨੇ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ''ਤੇ ਜਮ ਕੇ ਭੜਾਸ ਕੱਢੀ ਸੀ। ਛੋਟੇਪੁਰ ਨੇ ਉਨ੍ਹਾਂ ''ਤੇ ਲੱਗੇ ਦੋਸ਼ਾਂ ਨੂੰ ਬੇਬੁਨਆਦ ਦੱਸਦੇ ਹੋਏ ਇਸ ਨੂੰ ਪਾਰਟੀ ਆਗੂਆਂ ਦੀ ਚਾਲ ਦੱਸਿਆ ਸੀ। ਇਥੇ ਇਹ ਵੀ ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਵਲੋਂ ਵੀਰਵਾਰ ਨੂੰ ਪਾਰਟੀ ਹਾਈ ਕਮਾਨ ਨੂੰ ਚਿੱਠੀ ਲਿਖ ਕੇ ਛੋਟੇਪੁਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ।


Gurminder Singh

Content Editor

Related News