ਵੱਡੀ ਖ਼ਬਰ : ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ 'ਚ ਹੋਏ ਸ਼ਾਮਲ, ਬਟਾਲਾ ਤੋਂ ਐਲਾਨਿਆ ਅਕਾਲੀ-ਬਸਪਾ ਦਾ ਉਮੀਦਵਾਰ

Thursday, Dec 09, 2021 - 12:53 PM (IST)

ਵੱਡੀ ਖ਼ਬਰ : ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ 'ਚ ਹੋਏ ਸ਼ਾਮਲ, ਬਟਾਲਾ ਤੋਂ ਐਲਾਨਿਆ ਅਕਾਲੀ-ਬਸਪਾ ਦਾ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵੀਰਵਾਰ ਨੂੰ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ 'ਚ ਸ਼ਾਮਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਉਨ੍ਹਾਂ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਬਟਾਲਾ ਸੀਟ ਤੋਂ ਅਕਾਲੀ-ਬਸਪਾ ਗਠਜੋੜ ਦਾ ਉਮੀਦਵਾਰ ਐਲਾਨਿਆ ਅਤੇ ਇਸ ਦੇ ਨਾਲ ਹੀ ਪਾਰਟੀ ਦਾ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਵੀ ਲਾਇਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ।

ਇਹ ਵੀ ਪੜ੍ਹੋ : ਲਾਲ ਸੂਹੇ ਜੋੜੇ 'ਚ ਸਜੀ ਲਾੜੀ ਦੇ ਵਿਆਹ ਵਾਲੇ ਦਿਨ ਟੁੱਟੇ ਅਰਮਾਨ, ਮੁੰਡੇ ਨੇ ਫੇਰੇ ਲੈਣ ਤੋਂ ਕੀਤਾ ਇਨਕਾਰ

ਸੁੱਚਾ ਸਿੰਘ ਛੋਟੇਪੁਰ ਨੇ ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵੇਲੇ ਪੰਜਾਬ 'ਤੇ ਬਾਹਰੀ ਹਮਲੇ ਹੋ ਰਹੇ ਹਨ ਅਤੇ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਪੰਥਕ ਪਾਰਟੀ ਹੈ, ਜੋ ਕਿ ਸਰਬੱਤ ਦਾ ਭਲਾ ਮੰਗਦੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਾਲ ਵਾਅਦਾ ਕਰਦੇ ਹਨ ਕਿ ਜਦੋਂ ਤੱਕ ਉਹ ਜ਼ਿੰਦਾ ਹਨ, ਉਦੋਂ ਤੱਕ ਪਾਰਟੀ ਨੂੰ ਉਨ੍ਹਾਂ ਦਾ ਕੋਈ ਉਲਾਂਭਾ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ ਅਕਾਲੀ ਦਲ ਹੀ ਬਚਾ ਸਕਦਾ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਾਰਟੀ ਦੀ ਕਹਿਣੀ ਅਤੇ ਕਰਨੀ 'ਚ ਬਹੁਤ ਫ਼ਰਕ ਹੈ।

ਇਹ ਵੀ ਪੜ੍ਹੋ : ਕੈਪਟਨ-ਭਾਜਪਾ ਵਿਚਾਲੇ ਗਠਜੋੜ ਦੀਆਂ ਕਿਆਸਰਾਈਆਂ ਤੇਜ਼, ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਦੀ ਸੰਭਾਵਨਾ

ਉਨ੍ਹਾਂ ਕਿਹਾ ਕਿ ਜਿਨ੍ਹਾਂ ਵਰਕਰਾਂ ਨੇ ਪਾਰਟੀ ਲਈ ਦਿਨ-ਰਾਤ ਮਿਹਨਤ ਕੀਤੀ, ਉਨ੍ਹਾਂ ਨੂੰ ਲੀਡਰਸ਼ਿਪ ਨੇ ਸਿਰਫ ਨਿਰਾਸ਼ਾ ਹੀ ਦਿੱਤੀ, ਜਿਸ ਕਾਰਨ ਪਾਰਟੀ ਤੋਂ ਉਨ੍ਹਾਂ ਦਾ ਮਨ ਖੱਟਾ ਹੋ ਗਿਆ। ਪਾਰਟੀ ਦੇ ਫੰਡ ਬਾਰੇ ਬੋਲਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸਾਰਾ ਫੰਡ ਦਿੱਲੀ ਗਿਆ ਸੀ ਅਤੇ ਪੰਜਾਬ ਨੂੰ ਇਸ 'ਚੋਂ ਕੁੱਝ ਨਹੀਂ ਮਿਲਿਆ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਿਰਫ ਵੋਟਾਂ ਲੈਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਸੋਚ ਸਿਰਫ ਆਪਣੇ ਆਪ ਤੱਕ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਡਾਕਟਰ ਭਰਾ ਨੇ ਦਿੱਤਾ ਸਰਕਾਰੀ ਅਹੁਦੇ ਤੋਂ ਅਸਤੀਫ਼ਾ, ਜਾਣੋ ਕੀ ਰਹੀ ਵਜ੍ਹਾ
ਸੁੱਚਾ ਸਿੰਘ ਛੋਟੇਪੁਰ ਦਾ ਸਿਆਸੀ ਸਫ਼ਰ
ਸੁੱਚਾ ਸਿੰਘ ਛੋਟੇਪੁਰ ਨੇ ਆਪਣਾ ਸਿਆਸੀ ਜੀਵਨ 1975 ਵਿੱਚ ਸ਼ੁਰੂ ਕੀਤਾ ਤੇ ਪਿੰਡ ਛੋਟੇਪੁਰ ਦੇ ਸਰਪੰਚ ਬਣੇ। 1985 ਵਿੱਚ ਉਨ੍ਹਾਂ ਨੇ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਚੋਣ ਲੜੀ ਤੇ ਜਿੱਤ ਪ੍ਰਾਪਤ ਕੀਤੀ। ਇਸ ਸਮੇਂ ਦੌਰਾਨ ਉਹ ਸੁਰਜੀਤ ਸਿੰਘ ਬਰਨਾਲਾ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ। ਉਨ੍ਹਾਂ ਨੇ ਦਰਬਾਰ ਸਾਹਿਬ 'ਤੇ ਕਾਰਵਾਈ ਦੇ ਵਿਰੋਧ 'ਚ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ 2002 ਵਿੱਚ ਮੁੜ ਧਾਰੀਵਾਲ ਤੋਂ ਚੋਣ ਲੜੀ ਤੇ ਹਾਰ ਗਏ। ਇਸ ਤੋਂ ਬਾਅਦ ਉਹ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਤੇ ਪੰਜਾਬ ਕਨਵੀਨਰ ਵਜੋਂ ਕੰਮ ਕੀਤਾ। ਇਸ ਦੌਰਾਨ 'ਆਪ' ਨੇ ਵਿਧਾਨ ਸਭਾ ਚੋਣਾਂ 'ਚ ਚੰਗਾ ਪ੍ਰਦਰਸ਼ਨ ਕੀਤਾ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  


 


author

Babita

Content Editor

Related News