ਕੈਪਟਨ ਨੇ ਛੋਟੇਪੁਰ ਨੂੰ ਦਿੱਤਾ ਸਮਰਥਨ, ਸੁਖਬੀਰ ਨੇ ਕਿਹਾ ਰਿਜ਼ੈਕਟਿਡ ਮਾਲ

08/26/2016 6:28:20 PM

ਗੁਰਦਾਸਪੁਰ : ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬਾਕੀ ਸੀਨੀਅਰ ਆਗੂਆਂ ਖਿਲਾਫ ਕੀਤੀ ਬਿਆਨਬਾਜ਼ੀ ਤੋਂ ਬਾਅਦ ਪੰਜਾਬ ਦੀ ਸਿਆਸਤ ਭੱਖ ਗਈ ਹੈ। ਸੁੱਚਾ ਸਿੰਘ ਛੋਟੇਪੁਰ ਦੀ ਸਫਾਈ ਸੁਣਨ ਤੋਂ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸਾਜ਼ਿਸ਼ ਦੱਸਿਆ ਹੈ, ਉਥੇ ਹੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਛੋਟੇਪੁਰ ਸਮੇਤ ਬਾਕੀ ਆਗੂਆਂ ''ਤੇ ਪੈਸੇ ਲੈਣ ਦੇ ਦੋਸ਼ ਲਗਾ ਕੇ ਉਨ੍ਹਾਂ ਨੂੰ ਰਿਜ਼ੈਕਟਿਡ ਮਾਲ ਕਰਾਰ ਦਿੱਤਾ ਹੈ।
ਜ਼ਿਕਰੋਯਗ ਹੈ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਆਪਣੀ ਸਫਾਈ ਪੇਸ਼ ਕਰਨ ਤੋਂ ਬਾਅਦ ਸੋਸ਼ਲ ਮੀਡੀਆ ''ਤੇ ਛੋਟੇਪੁਰ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ।


Gurminder Singh

Content Editor

Related News