ਮਾਮਲਾ ਪੁਲਸ ਨਾਲ ਧੱਕਾ-ਮੁੱਕੀ ਕਰਨ ਦਾ: ਸੁੱਚਾ ਸਿੰਘ ਲੰਗਾਹ ਤੇ ਦੇਸ ਰਾਜ ਧੁੱਗਾ ਸਣੇ 15 ਅਕਾਲੀ ਆਗੂ ਬਰੀ
Saturday, Apr 02, 2022 - 09:56 AM (IST)
ਗੁਰਦਾਸਪੁਰ (ਜੀਤ ਮਠਾਰੂ)- ਗੁਰਦਾਸਪੁਰ ਦੇ ਏ. ਸੀ. ਜੇ. ਐੱਮ. ਮਦਨ ਲਾਲ ਦੀ ਅਦਾਲਤ ਨੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਤੇ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਧੁੱਗਾ ਸਮੇਤ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ 15 ਅਕਾਲੀ ਆਗੂਆਂ ਨੂੰ ਸਾਲ 2017 ਦੌਰਾਨ ਪੁਲਸ ਨਾਲ ਧੱਕਾ-ਮੁੱਕੀ ਕਰਨ ਸਮੇਤ ਹੋਰ ਸੰਗੀਨ ਜੁਰਮਾਂ ਨਾਲ ਸਬੰਧਤ ਮਾਮਲੇ ’ਚ ਬਰੀ ਕੀਤਾ ਹੈ। ਜਾਣਕਾਰੀ ਅਨੁਸਾਰ ਅਗਸਤ 2017 ਦੌਰਾਨ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ’ਚ ਹੋਏ ਇਕ ਵਿਵਾਦ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਅਕਾਲੀ ਆਗੂ ਤੇ ਹੋਰ ਸੰਗਤ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਜਾਣ ਦੀ ਕੋਸ਼ਿਸ਼ ਕਰ ਰਹੀ ਸੀ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਸ ਮੌਕੇ ਪੁਲਸ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਾਹ ਬੰਦ ਕੀਤੇ ਹੋਏ ਸਨ। ਇਸ ਦੌਰਾਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਸਾਬਕਾ ਸੰਸਦੀ ਸਕੱਤਰ ਦੇਸ ਰਾਜ ਧੁੱਗਾ, ਐਡ. ਜਗਰੂਪ ਸਿੰਘ ਸੇਖਵਾ, ਯੂਥ ਅਕਾਲੀ ਦਲ ਦੇ ਸੀਨੀ. ਆਗੂ ਪਰਮਵੀਰ ਸਿੰਘ ਲਾਡੀ, ਰਤਨ ਸਿੰਘ ਜੱਫਰਵਾਲ, ਜਸਪ੍ਰੀਤ ਸਿੰਘ ਰਾਣਾ, ਸੁਖਬੀਰ ਸਿੰਘ ਵਾਹਲਾ, ਕੁਲਦੀਪ ਸਿੰਘ ਬੈਂਸ, ਪਰਮਜੀਤ ਸਿੰਘ ਆਲੀ ਨੰਗਲ ਸਮੇਤ ਹੋਰ ਆਗੂ ਤੇ ਵਰਕਰ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ ਸੀ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ
ਉਸ ਸਮੇਂ ਪੁਲਸ ਨਾਲ ਹੋਈ ਬਹਿਸ ਤੋਂ ਬਾਅਦ ਪੁਲਸ ਨੇ ਥਾਣਾ ਤਿੱਬੜ ਅੰਦਰ ਐੱਸ. ਐੱਚ. ਓ. ਬਲਦੇਵ ਰਾਜ ਦੇ ਬਿਆਨਾਂ ਹੇਠ ਉਕਤ ਅਕਾਲੀ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਸੀ। ਉਕਤ ਸਾਰੇ ਆਗੂਆਂ ਨੂੰ ਬੀਤੇ ਦਿਨ ਬਰੀ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ