ਬਲਾਤਕਾਰ ਦੇ ਦੋਸ਼ੀ ਸੁੱਚਾ ਸਿੰਘ ਲੰਗਾਹ ''ਤੇ ਹਰਸਿਮਰਤ ਦੇ ਸਖਤ ਬੋਲ
Tuesday, Oct 03, 2017 - 07:41 PM (IST)

ਬਠਿੰਡਾ (ਅਮਿਤ ਸ਼ਰਮਾ) : ਬਲਾਤਕਾਰ ਕੇਸ 'ਚ ਫਸੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਿੰਦਾ ਕੀਤੀ ਹੈ ਅਤੇ ਲੰਗਾਹ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਹਰਸਿਮਰਤ ਬਾਦਲ ਮੰਗਲਵਾਰ ਨੂੰ ਬਠਿੰਡਾ ਵਿਖੇ ਇਕ ਪ੍ਰੋਗਰਾਮ 'ਚ ਪੁੱਜੇ ਹੋਏ ਸਨ।
ਦੱਸਣਯੋਗ ਹੈ ਕਿ ਗੁਰਦਸਾਪੁਰ ਸਿਟੀ ਪੁਲਸ ਨੇ ਇਕ ਵਿਧਵਾ ਮਹਿਲਾ ਪੁਲਸ ਮੁਲਾਜ਼ਮ ਦੀ ਸ਼ਿਕਾਇਤ 'ਤੇ ਸੁੱਚਾ ਸਿੰਘ ਲੰਗਾਹ ਖਿਲਾਫ ਬਲਾਤਕਾਰ ਦੇ ਦੋਸ਼ਾਂ ਤਹਿਤ ਐਫ.ਆਈ.ਆਰ ਦਰਜ ਕੀਤੀ ਸੀ। ਪੀੜਤਾ ਨੇ ਇਸ ਸਬੰਧੀ ਪੁਲਸ ਨੂੰ ਇਕ ਵੀਡੀਓ ਵੀ ਸੌਂਪੀ ਸੀ। ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।