ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਨਪ੍ਰੀਤ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਸੌਂਪਿਆ ਸਪਸ਼ਟੀਕਰਨ
Friday, Sep 06, 2024 - 06:16 PM (IST)
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਆਪੋ ਆਪਣੇ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਸੌਂਪ ਦਿੱਤੇ ਹਨ। ਦੱਸ ਦੇਈਏ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਜ਼ਿਕਰਯੋਗ ਹੈ ਕਿ ਬੀਤੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਦੇ ਨਾਲ ਅਕਾਲੀ ਸਰਕਾਰਾਂ ਸਮੇਂ ਕੈਬਨਿਟ ਮੰਤਰੀ ਰਹੇ ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇ ਚੁੱਕੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8