ਲੰਗਾਹ ਨੇ ਨਹੀਂ ਕੀਤਾ ਆਤਮ ਸਮਰਪਣ, ਗ੍ਰਿਫਤਾਰੀ ਲਈ ਪੱਬਾਂ ਭਾਰ ਹੋਈ ਪੁਲਸ, ਛਾਪੇਮਾਰੀ ਤੇਜ਼

10/02/2017 12:29:02 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ, ਦੀਪਕ) : ਬਲਾਤਕਾਰ ਦਾ ਪਰਚਾ ਦਰਜ ਹੋਣ ਤੋਂ ਬਾਅਦ ਵਿਵਾਦਾਂ 'ਚ ਘਿਰੇ ਸਾਬਕਾ ਅਕਾਲੀ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਸ਼ਨੀਵਾਰ ਵੀ ਅਦਾਲਤ ਵਿਚ ਆਤਮ ਸਮਰਪਣ ਨਹੀਂ ਕੀਤਾ। ਲੰਗਾਹ ਦੀ ਗ੍ਰਿਫਤਾਰੀ ਲਈ ਪੁਲਸ ਪੱਬਾਂ ਭਾਰ ਹੋ ਗਈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ ਕੀਤੀ ਜਾ ਸਕਦੀ ਹੈ। ਗੁਰਦਾਸਪੁਰ ਪੁਲਸ ਦਾ ਕਹਿਣਾ ਹੈ ਕਿ ਲੰਗਾਹ ਵੱਲੋਂ ਸਰੰਡਰ ਦਾ ਇੰਤਜ਼ਾਰ ਨਹੀਂ ਕੀਤਾ ਜਾਵੇਗਾ, ਉਹ ਜਿੱਥੇ ਵੀ ਮਿਲੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇਗਾ। ਫਿਲਹਾਲ ਪੁਲਸ ਵੱਲੋਂ ਲੰਗਾਹ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੈਕਸ ਕਾਂਡ ਸਾਹਮਣੇ ਆਉਣ ਤੋਂ ਬਾਅਦ ਲੰਗਾਹ ਨੇ ਤੁਰੰਤ ਪ੍ਰਭਾਵ ਨਾਲ ਅਕਾਲੀ ਦਲ ਅਤੇ ਐੱਸ. ਜੀ. ਪੀ. ਸੀ. ਦੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ ਜਿਸ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵੀਕਾਰ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਸਮਰਪਣ ਕਰਨ ਲਈ ਕਿਹਾ ਸੀ। ਲੰਗਾਹ ਦੇ ਸਮਰਪਣ ਕਰਨ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਛੁੱਟੀ ਦੇ ਬਾਵਜੂਦ ਅਦਾਲਤ ਕੰਪਲੈਕਸ 'ਚ ਸਾਰਾ ਦਿਨ ਪੁਲਸ ਅਤੇ ਮੀਡੀਆ ਕਰਮਚਾਰੀ ਡੇਰਾ ਲਾਈ ਬੈਠੇ ਰਹੇ ਪਰ ਲੰਗਾਹ ਨੇ ਸਮਰਪਣ ਨਹੀਂ ਕੀਤਾ।


Related News