ਸੁੱਚਾ ਸਿੰਘ ਲੰਗਾਹ ਦੀ ਸਿਹਤ ਵਿਗੜੀ, ਪੀ. ਜੀ. ਆਈ. ਕੀਤਾ ਰੈਫਰ
Monday, Jan 29, 2018 - 02:42 PM (IST)
ਪਟਿਆਲਾ (ਵਿਨੋਦ) — ਅਸ਼ਲੀਲ ਵੀਡੀਓ ਮਾਮਲੇ 'ਚ ਦੋਸ਼ੀ ਸੁੱਚਾ ਸਿੰਘ ਲੰਗਾਹ ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਰੈਫਰ ਕੀਤਾ ਗਿਆ ਹੈ। ਸਿਹਤ ਵਿਗੜਨ ਦਾ ਕਾਰਨ ਛਾਤੀ 'ਚ ਦਰਦ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਪਰ ਬਾਅਦ 'ਚ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।