ਸੁੱਚਾ ਸਿੰਘ ਲੰਗਾਹ ਮਾਮਲੇ ''ਚ ਸ੍ਰੀ ਅਕਾਲ ਤਖਤ ਸਾਹਿਬ ਕਰੇਗਾ ਸਖਤ ਕਾਰਵਾਈ

Monday, Oct 02, 2017 - 05:32 PM (IST)

ਸੁੱਚਾ ਸਿੰਘ ਲੰਗਾਹ ਮਾਮਲੇ ''ਚ ਸ੍ਰੀ ਅਕਾਲ ਤਖਤ ਸਾਹਿਬ ਕਰੇਗਾ ਸਖਤ ਕਾਰਵਾਈ

ਅੰਮ੍ਰਿਤਸਰ (ਪ੍ਰਵੀਨ ਪੁਰੀ, ਮੁਨੀਸ਼) — ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਪ੍ਰੈਸ ਨੋਟ ਜਾਰੀ ਕੀਤਾ। ਉਨ੍ਹਾਂ ਸਾਬਕਾ ਅਕਾਲੀ ਆਗੂ ਤੇ ਪੰਥਕ ਸਰਕਾਰ 'ਚ ਜ਼ਿੰਮੇਵਾਰੀ ਨਿਭਾ ਚੁੱਕੇ ਸੁੱਚਾ ਸਿੰਘ ਲੰਗਾਹ ਦੀ ਪਿੱਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਅਤਿ ਨਿੰਦਣਯੋਗ ਤੇ ਗੈਰ-ਇਖਲਾਕੀ ਵਾਇਰਲ ਹੋਈ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆ ਉਸ ਦੀ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਧਾਰਮਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਧਾਰਮਿਕ ਤੇ ਸਮਾਜਿਕ ਖੇਤਰ 'ਚ ਵੱਡੇ ਅਹੁਦਿੱਆਂ 'ਤੇ ਰਹਿੰਦੇ ਹੋਏ ਸੁੱਚਾ ਸਿੰਘ ਲੰਗਾਹ ਨੇ ਅਜਿਹੀ ਘਟੀਆ ਹਰਕਤ (ਬਜ਼ੱਰ ਕੁਰਹਿਤ) ਕਰਕੇ ਜਿਥੇ ਸਮਾਜਿਕ ਤੇ ਪੰਥਕ ਹਲਕਿਆਂ 'ਚ ਬਦਨਾਮੀ ਕਰਵਾਈ ਹੈ, ਉਥੇ ਹੀ ਉਸ ਨੇ ਸਿੱਖ ਰਹਿਤ ਮਰਿਯਾਦਾ ਦੇ ਅਸੂਲਾਂ ਖਿਲਾਫ ਕੀਤੀ ਅਜਿਹੀ ਕਾਰਵਾਈ ਨਾਲ ਸਿੱਖੀ ਅਸੂਲਾਂ ਦਾ ਘਾਣ ਵੀ ਕੀਤਾ ਹੈ। ਸੰਸਾਰ ਭਰ 'ਚ ਵੱਸਦੇ ਗੁਰੂ ਨਾਨਕ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਲੋਂ ਇਸ ਘਟਨਾ ਦੀ ਜਿੰਨੀ ਵੀ ਕਰੜੇ ਸ਼ਬਦਾਂ 'ਚ ਨਿਖੇਦੀ ਕੀਤੀ ਜਾਵੇ ਉਨ੍ਹੀ ਹੀ ਥੋੜੀ ਹੈ।
ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਸਿੰਘ ਸਾਹਿਬ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਵਲੋਂ ਪੰਜ ਤਖਤ ਸਾਹਿਬਨ ਦੇ ਜੱਥੇਦਾਰ ਸਾਹਿਬਾਨਾ ਦੀ ਮਿਤੀ 05 ਅਕਤੂਬਰ 2017 ਦਿਨ ਵੀਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੰਗਾਮੀ ਇਕੱਤਰਤਾ ਬੁਲਾਈ ਗਈ ਹੈ। ਜਿਸ 'ਚ ਧਾਰਮਿਕ ਮਾਮਲਿਆਂ ਪ੍ਰਤੀ ਗਠਿਤ ਕੀਤੀ ਧਾਰਮਿਕ ਸਲਹਾਕਾਰ ਦੀ ਰਾਏ ਪ੍ਰਾਪਤ ਕਰਨ ਉਪਰੰਤ ਇਸ ਗੰਭੀਰ ਮਾਮਲੇ 'ਤੇ ਵਿਚਾਰ ਕਰਦਿਆਂ ਉਕਤ ਘਟਨਾ ਪ੍ਰਤੀ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਸੰਕੇਤ ਵੀ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਪੰਥ 'ਚ ਕੋਈ ਵੀ ਅਜਿਹੀ ਘਿਨਾਉਣੀ ਹਰਕਤ ਜਿਸ 'ਚ ਸਿੱਖੀ ਦੇ ਅਸੂਲਾਂ ਨੂੰ ਸੱਟ ਵੱਜਦੀ ਹੋਵੇ ਪੰਥ ਨੇ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਤੇ ਅਜਿਹੀ ਘਟੀਆ ਹਰਕਤ ਕਰਨ ਵਾਲੇ ਵਿਅਕਤੀ ਨੂੰ ਢੁੱਕਵੀਂ ਸਜ਼ਾ ਦਿੱਤੀ ਹੈ। ਅਜਿਹੇ ਅਨਸਰ ਜੋ ਸਿੱਖੀ 'ਤੇ ਕੰਲਕ ਹੋਣ ਉਨ੍ਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


Related News