ਆਰਥਿਕ ਤੰਗੀ ਕਾਰਨ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Friday, Jun 09, 2017 - 12:24 AM (IST)
ਅਬੋਹਰ(ਸੁਨੀਲ)-ਸਥਾਨਕ ਅਜੀਮਗੜ੍ਹ ਵਾਸੀ ਇਕ ਵਿਅਕਤੀ ਨੇ ਬੀਤੀ ਦੇਰ ਰਾਤ ਮਾਨਸਿਕ ਪ੍ਰੇਸ਼ਾਨੀ ਤੇ ਆਰਥਿਕ ਤੰਗੀ ਦੇ ਕਾਰਨ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਅਜੀਮਗੜ੍ਹ ਵਾਸੀ ਓਮ ਪ੍ਰਕਾਸ਼ ਪੁੱਤਰ ਪੋਲਾ ਰਾਮ 45 ਸਾਲ ਜੋ ਕਿ ਟਰੱਕ ਚਾਲਕ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਕੰਮ ਨਾ ਮਿਲਣ ਨਾਲ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ, ਜਿਸ ਨੇ ਬੀਤੀ ਰਾਤ ਫਾਹਾ ਲੈ ਲਿਆ। ਅੱਜ ਸਵੇਰੇ ਘਟਨਾ ਦਾ ਪਤਾ ਚਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਕਾਰਵਾਈ ਦੇ ਬਾਅਦ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ। ਮ੍ਰਿਤਕ ਦੇ ਦੋ ਲੜਕੇ ਤੇ ਇਕ ਲੜਕੀ ਸੀ।
