ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Friday, Jul 07, 2017 - 02:09 AM (IST)
ਭੀਖੀ(ਤਾਇਲ)-ਸਥਾਨਕ ਬੱਸ ਸਟੈਂਡ ਨੇੜੇ ਇਕ ਘਰ ਅੰਦਰ ਫਾਹਾ ਲੈ ਕੇ ਇਕ ਔਰਤ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਵਾਰਡ ਨੰ. 1 ਵਾਸੀ ਕਿਰਨਦੀਪ ਕੌਰ (27) ਪਤਨੀ ਗੁਰਦੀਪ ਸਿੰਘ ਨੇ ਕਮਰੇ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਸਮੇਂ ਘਰ 'ਚ ਮ੍ਰਿਤਕ ਔਰਤ ਦੇ ਦੋ ਛੋਟੇ-ਛੋਟੇ ਬੱਚੇ ਸਨ ਜਦੋਂ ਕਿ ਉਸ ਦਾ ਪਤੀ ਗੁਰਦੀਪ ਸਿੰਘ ਟਰੱਕ ਡਰਾਈਵਰ ਹੋਣ ਕਾਰਨ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ। ਫਿਲਹਾਲ ਘਟਨਾ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਕੇਸਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
