ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਦਿੱਤੀ ਜਾਨ
Friday, Jul 07, 2017 - 07:39 AM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ, ਗੋਇਲ)- ਪਿੰਡ ਠੁੱਲੀਵਾਲ ਦੇ ਇਕ ਮਜ਼ਦੂਰ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਕੀ ਦੇ ਮੁਖੀ ਓਮ ਪ੍ਰਕਾਸ਼ ਅਤੇ ਹੈੱਡ ਕਾਂਸਟੇਬਲ ਓਮਕਾਰ ਸਿੰਘ ਨੇ ਦੱਸਿਆ ਕਿ ਠੁੱਲੀਵਾਲ ਦਾ ਵਾਸੀ ਮਜ਼ਦੂਰ ਕੁਲਵੰਤ ਸਿੰਘ (40) ਪੁੱਤਰ ਗੁਰਨਾਮ ਸਿੰਘ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦੀ ਗੁਜ਼ਾਰਾ ਚਲਾਉਂਦਾ ਸੀ। ਆਰਥਿਕ ਤੰਗੀ ਕਾਰਨ ਉਹ ਅਕਸਰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਸਨੇ ਅੱਜ ਸਵੇਰੇ ਕਰੀਬ 7 ਵਜੇ ਟਰਾਈਡੈਂਟ ਫੈਕਟਰੀ ਸੰਘੇੜਾ ਨੇੜੇ ਧੂਰੀ-ਬਠਿੰਡਾ ਪੈਸੰਜਰ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਿਤਾ ਗੁਰਨਾਮ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
