ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ
Thursday, Jul 13, 2017 - 01:17 AM (IST)

ਬਰਨਾਲਾ(ਵਿਵੇਕ ਸਿੰਧਵਾਨੀ, ਗੋਇਲ)-ਜ਼ਿਲੇ ਦੇ ਇਕ ਕਿਸਾਨ ਵੱਲੋਂ ਆਪਣੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਕਿਸਾਨ ਅਵਤਾਰ ਸਿੰਘ ਉਰਫ ਇਕਬਾਲ ਸਿੰਘ (45) ਪੁੱਤਰ ਜੱਗਾ ਸਿੰਘ ਵਾਸੀ ਮਹਿਲ ਖੁਰਦ ਜੋ ਕਿ ਦੋ ਏਕੜ ਜ਼ਮੀਨ ਦਾ ਮਾਲਕ ਸੀ, ਉਸਦੀ ਜ਼ਮੀਨ ਵੀ ਗਹਿਣੇ ਹੋ ਚੁੱਕੀ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਆਰਥਿਕ ਤੰਗੀ ਤੇ ਕਰਜ਼ੇ ਦੀ ਮਾਰ ਹੇਠ ਆਏ ਉਕਤ ਕਿਸਾਨ ਨੇ ਅੱਜ ਸਵੇਰੇ ਆਪਣੇ ਖੇਤ ਵਿਚ ਜਾ ਕੇ ਆਪਣੇ ਆਪ ਨੂੰ ਅੱਗ ਲਾ ਲਈ । ਅੱਗ ਲਾਉਣ ਤੋਂ ਬਾਅਦ ਜਦਂੋ ਉਸਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਨਾਲ ਦੇ ਖੇਤਾਂ 'ਚ ਕੰਮ ਕਰਦੇ ਕੁਝ ਪ੍ਰਵਾਸੀ ਮਜ਼ਦੂਰਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਤੇ ਤੁਰੰਤ ਉਸਨੂੰ ਹਸਪਤਾਲ ਵਿਖੇ ਲਿਜਾਇਆ ਗਿਆ। ਡਾਕਟਰਾਂ ਅਨੁਸਾਰ ਕਿਸਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ।