ਲੜਕੀ ਦੇ ਜ਼ਹਿਰ ਪੀਣ ਦਾ ਮਾਮਲਾ ਗਰਮਾਇਆ

07/20/2017 1:42:30 AM

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)-ਪਿੰਡ ਛੀਨੀਵਾਲ ਕਲਾਂ ਦੀ ਇਕ ਲੜਕੀ ਵੱਲੋਂ ਜ਼ਹਿਰ ਪੀਣ ਦਾ ਮਾਮਲਾ ਗਰਮਾ ਗਿਆ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਹਿਲ ਕਲਾਂ ਵਿਚ ਬਰਨਾਲਾ-ਰਾਏਕੋਟ ਰੋਡ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਗਿਆ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਪੁਲਸ ਨੇ ਪੀੜਤ ਪਰਿਵਾਰ ਨੂੰ ਹੀ ਗ੍ਰਿਫਤਾਰ ਕਰ ਕੇ ਕੀਤੀ ਧੱਕੇਸ਼ਾਹੀ  : ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਛੀਨੀਵਾਲ, ਭਾਰਤੀ ਕਿਸਾਨ ਯੂਨੀਅਨ ਰਾਜੋਵਾਲ ਦੇ ਜ਼ਿਲਾ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਜਸਪਾਲ ਸਿੰਘ ਦੀ ਧੀ ਰਮਨਦੀਪ ਕੌਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਤਾਂ ਕੀ ਕਰਨਾ ਸੀ। ਸਗੋਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਹੀ ਥਾਣੇ ਬੰਦ ਕਰ ਦਿੱਤਾ। ਪੁਲਸ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਪੁਲਸ ਨੇ ਇਨ੍ਹਾਂ ਦੋਸ਼ੀਆਂ ਨੂੰ ਫੌਰੀ ਤੌਰ 'ਤੇ ਗ੍ਰਿਫਤਾਰ ਨਾ ਕੀਤਾ ਤਾਂ ਸਾਡੇ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸਨ ਦੀ ਹੋਵੇਗੀ।  ਕੀ ਕਹਿੰਦੇ ਹਨ ਡੀ. ਐੱਸ. ਪੀ.  : ਡੀ. ਐੱਸ. ਪੀ. ਜਸਵੀਰ ਸਿੰਘ ਨੇ ਕਿਹਾ ਕਿ ਜਸਪਾਲ ਸਿੰਘ  ਵੱਲੋਂ ਕੰਧ ਦੀ ਉਸਾਰੀ ਕੀਤੀ ਜਾ ਰਹੀ ਸੀ ਤਾਂ ਪੰਚਾਇਤ ਦੇ ਮੈਂਬਰ ਇਸ ਜਗ੍ਹਾ ਨੂੰ ਪੰਚਾਇਤੀ ਜਗ੍ਹਾ ਦੱਸ ਰਹੇ ਸਨ ਜਿਸ ਕਾਰਨ ਦੋਵੇਂ ਧਿਰਾਂ ਵਿਚ ਵਿਵਾਦ ਹੋ ਗਿਆ। ਲੜਕੀ ਦੇ ਪਰਿਵਾਰਕ ਮੈਂਬਰ ਦੋਸ਼ ਲਾ ਰਹੇ ਹਨ ਕਿ ਦੂਜੀ ਧਿਰ ਵੱਲੋਂ ਤੰਗ ਪ੍ਰੇਸ਼ਾਨ ਕਰਨ 'ਤੇ ਹੀ ਸਾਡੀ ਲੜਕੀ ਨੇ ਜ਼ਹਿਰ ਪੀਤਾ ਹੈ। ਸਾਡੇ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜਤ ਲੜਕੀ ਦੇ ਬਿਆਨ ਦਰਜ ਕਰ ਲਏ ਗਏ ਹਨ। ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  


Related News