ਪੰਜਾਬ ਵਿਚ ਅਚਾਨਕ ਬਦਲਿਆ ਮੌਸਮ, ਇਨ੍ਹਾਂ ਤਾਰੀਖਾਂ ਨੂੰ ਲੈ ਕੇ ਜਾਰੀ ਹੋਇਆ ਅਲਰਟ
Friday, Mar 22, 2024 - 02:19 PM (IST)
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ’ਚ ਅਚਾਨਕ ਪਾਰਾ ਚੜ੍ਹਨ ਨਾਲ ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿੱਤੀ ਹੈ ਜਿਸ ਕਰਕੇ ਪੰਜਾਬ ਤੇ ਹਰਿਆਣਾ ’ਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਇਸ ਤੋਂ ਇਲਾਵਾ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਹੌਲੀ-ਹੌਲੀ ਗਰਮੀ ਵੱਧ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਅਚਾਨਕ ਬਦਲ ਗਿਆ ਹੈ। ਸ਼ੁੱਕਰਵਾਰ ਤੜਕੇ ਪੰਜਾਬ ਦੇ ਕਈ ਹਿੱਸਿਆਂ ਵਿਚ ਦਰਮਿਆਨੀ ਬਾਰਿਸ਼ ਹੋਈ। ਰਾਤ ਤੋਂ ਹੀ ਪੰਜਾਬ ਅਤੇ ਚੰਡੀਗੜ੍ਹ ਵਿਚ ਸੰਘਣੇ ਬੱਦਲ ਛਾਏ ਹੋਏ ਸਨ। ਇਸ ਤੋਂ ਇਲਾਵਾ ਆਈਐੱਮਡੀ ਨੇ 22 ਅਤੇ 24 ਮਾਰਚ ਨੂੰ ਪੰਜਾਬ ਜਦਕਿ 24 ਮਾਰਚ ਨੂੰ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ਵਿਚ ਲਿਆ
ਮੌਸਮ ਵਿਭਾਗ ਨੇ 22 ਤੋਂ 24 ਮਾਰਚ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਦੀ ਵੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 22 ਤੋਂ 24 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ’ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ 23 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਈ ਥਾਈਂ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ : ਭੂਆ ਦੇ ਪੁੱਤ ਦੀ ਪਤਨੀ ਨਾਲ ਕੀਤਾ ਰੇਪ, ਅਸ਼ਲੀਲ ਵੀਡੀਓ ਬਣਾ ਕੇ ਭੇਜੀ ਪਤੀ ਨੂੰ, ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8