ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, 22 ਸਾਲਾ ਮੁਟਿਆਰ ਗੁਰਮੀਤ ਕੌਰ ਦੀ ਅਚਾਨਕ ਮੌਤ

Wednesday, Sep 04, 2024 - 06:37 PM (IST)

ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, 22 ਸਾਲਾ ਮੁਟਿਆਰ ਗੁਰਮੀਤ ਕੌਰ ਦੀ ਅਚਾਨਕ ਮੌਤ

ਭਦੌੜ (ਰਾਕੇਸ਼) : ਕਸਬਾ ਭਦੌੜ ਦੀ 22 ਸਾਲਾ ਲੜਕੀ ਗੁਰਮੀਤ ਕੌਰ ਪੁੱਤਰੀ ਪਰਮਜੀਤ ਸਿੰਘ ਵਾਸੀ ਪਿੰਡ ਕਰਮਗੜ੍ਹ ਹਾਲ ਅਬਾਦ ਭਦੌੜ ਦੀ ਸਰੀ (ਕੈਨੇਡਾ) ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਗੁਰਮੀਤ ਕੌਰ ਦੇ ਨਾਨਾ ਸੁਦਾਗਰ ਸਿੰਘ ਬੁੱਟਰ ਅਤੇ ਪਿਤਾ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਰੀ ਧੀ ਗੁਰਮੀਤ ਕੌਰ ਨੇ ਆਈਲੈਟਸ ਕੀਤੀ ਹੋਈ ਸੀ ਅਤੇ ਉਸ ਤੋਂ ਬਾਅਦ ਉਸ ਦਾ ਵਿਆਹ ਅੱਜ ਤੋਂ ਪੌਣੇ ਦੋ ਸਾਲ ਪਹਿਲਾ ਲਖਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਥੱਮਣਗੜ੍ਹ ਜ਼ਿਲ੍ਹਾ (ਬਠਿੰਡਾ) ਨਾਲ ਕਰ ਦਿੱਤਾ ਸੀ। ਇਸ ਮਗਰੋਂ ਉਹ ਰੋਜ਼ੀ-ਰੋਟੀ ਕਮਾਉਣ ਦੀ ਖਾਤਰ ਮਿਤੀ 29 ਦਸੰਬਰ 2023 ਨੂੰ ਸਰੀ (ਕੈਨੇਡਾ) ਵਿਖੇ ਸਟੱਡੀ ਵੀਜ਼ੇ 'ਤੇ ਚਲੀ ਗਈ। ਹੁਣ ਉਸ ਦਾ ਇਕ ਸਮੈਸਟਰ ਪੂਰਾ ਹੋ ਚੁੱਕਿਆ ਸੀ ਅਤੇ ਦੂਜੇ ਸਮੈਸਟਰ ਦੀ ਫੀਸ ਅੱਠ ਹਜ਼ਾਰ ਡਾਲਰ ਅਸੀਂ ਭਰ ਦਿੱਤੀ ਸੀ ਪਰੰਤੂ ਪੜ੍ਹਾਈ ਦੇ ਨਾਲ-ਨਾਲ ਕੰਮ ਨਾ ਮਿਲਣ ਕਾਰਨ ਉਹ ਟੈਨਸ਼ਨ ਵਿਚ ਸੀ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਵੱਡੀ ਖ਼ਬਰ, ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ

ਉਕਤ ਨੇ ਦੱਸਿਆ ਕਿ ਸਾਨੂੰ ਮਿਤੀ 1 ਸਤੰਬਰ ਨੂੰ ਗੁਰਮੀਤ ਕੌਰ ਦੇ ਨਾਲ ਰਹਿੰਦੀਆਂ ਲੜਕੀਆਂ ਦਾ ਫੋਨ ਆਇਆ ਕਿ ਬੀਤੀ ਰਾਤ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੇਰੀ ਲੜਕੀ ਗੁਰਮੀਤ ਕੌਰ ਦੀ ਮ੍ਰਿਤਕ ਦੇਹ ਕਸਬਾ ਭਦੌੜ ਵਿਖੇ ਲਿਆਉਣ ਲਈ ਸਾਡੀ ਮੱਦਦ ਕੀਤੀ ਜਾਵੇ ਤਾਂ ਜੋ ਅਸੀਂ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕੀਏ ਅਤੇ ਉਸ ਦੀਆਂ ਅੰਤਿਮ ਰਸਮਾਂ ਕਰ ਸਕੀਏ। ਇਸ ਮੌਕੇ ਸੁਦਾਗਰ ਸਿੰਘ ਬੁੱਟਰ, ਪਰਮਜੀਤ ਸਿੰਘ, ਸਿਕੰਦਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ : ਤਿੰਨ ਦੋਸਤਾਂ ਨੇ ਕੀਤਾ ਜਿਗਰੀ ਯਾਰ ਦਾ ਕਤਲ, ਕਾਰਣ ਜਾਣ ਨਹੀਂ ਹੋਵੇਗਾ ਯਕੀਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News