ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਪਰਿਵਾਰ ''ਚ ਪੁਆਏ ਵੈਣ, 27 ਸਾਲਾ ਨੌਜਵਾਨ ਪੁੱਤ ਦੀ ਅਚਾਨਕ ਮੌਤ

Monday, Apr 01, 2024 - 06:34 PM (IST)

ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਪਰਿਵਾਰ ''ਚ ਪੁਆਏ ਵੈਣ, 27 ਸਾਲਾ ਨੌਜਵਾਨ ਪੁੱਤ ਦੀ ਅਚਾਨਕ ਮੌਤ

ਘਨੌਰ (ਅਲੀ ਘਨੌਰ) : ਹਲਕਾ ਘਨੌਰ 'ਚ ਪੈਂਦੇ ਪਿੰਡ ਸੇਹਰੀ ਦੇ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਏ ਚਰਨਜੀਤ ਸਿੰਘ ਚੀਮਾ (27) ਦੀ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਜਦੋਂ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਦੁਖੀ ਪੀੜਤ ਪਰਿਵਾਰ ਨੇ ਦੱਸਿਆ ਕਿ ਚਰਨਜੀਤ ਸਿੰਘ ਚੀਮਾ ਪਿੰਡ ਤੋਂ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ। ਜਿੱਥੇ ਪਿਓ ਦਾ ਸਾਇਆ ਸਿਰ 'ਤੇ ਨਾ ਹੋਣ ਕਰਕੇ ਮਾਂ ਨੇ ਆਪਣੇ ਪੁੱਤ ਨੂੰ ਤੰਗੀਆਂ ਪ੍ਰੇਸ਼ਾਨੀਆਂ ਵਿਚੋਂ ਵਿਦੇਸ਼ ਭੇਜਿਆ ਸੀ। ਜੋ ਕਿ ਕੈਨੇਡਾ ਵਿਚ ਆਪਣੀ ਜ਼ਿੰਦਗੀ ਦੀ ਗੱਡੀ ਨੂੰ ਤੋਰਦਿਆਂ ਕੰਮਕਾਰ 'ਤੇ ਲੱਗ ਗਿਆ ਸੀ। 

ਇਹ ਵੀ ਪੜ੍ਹੋ : ਸੰਗਤ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

ਮ੍ਰਿਤਕ ਨੌਜਵਾਨ ਅਜੇ ਇਕ ਮਹੀਨਾ ਪਹਿਲਾਂ ਹੀ 24 ਫਰਵਰੀ 2024 ਨੂੰ ਪਿੰਡ ਸੇਹਰੀ ਵਿਖੇ ਰਹਿ ਕੇ ਵਾਪਸ ਕੈਨੇਡਾ ਗਿਆ ਸੀ। ਜੋ ਲੰਘੇ ਦਿਨੀਂ ਆਪਣੇ ਕੰਮ ਤੋਂ ਘਰ ਪਰਤਿਆ ਅਤੇ ਰਾਤ ਨੂੰ ਰੋਟੀ ਪਾਣੀ ਖਾ ਕੇ ਸੌਂ ਪਿਆ ਪਰ ਜਦੋਂ ਸਵੇਰੇ ਦੇਖਿਆ ਤਾਂ ਉਹ ਮ੍ਰਿਤਕ ਸੀ। ਨੌਜਵਾਨ ਚਰਨਜੀਤ ਦੀ ਲਾਸ਼ ਨੂੰ ਕੈਨੇਡਾ ਤੋਂ ਲਿਆ ਕੇ ਪਿੰਡ 'ਚ ਉਸ ਦਾ ਸਸਕਾਰ ਕੀਤਾ ਜਾਵੇਗਾ। ਚਰਨਜੀਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਗੁਆਂਢੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਣ ਤੋਂ ਬਾਅਦ ਖੁਦ ਹੀ ਪਰਿਵਾਰ ਨੂੰ ਦੱਸਿਆ 'ਮੈਂ ਕਤਲ ਕੀਤਾ'

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News