ਮੰਦਭਾਗੀ ਖ਼ਬਰ : ਰੁਜ਼ਗਾਰ ਲਈ ਜੌਰਡਨ ਗਏ ਪੰਜਾਬੀ ਵਿਅਕਤੀ ਦੀ ਅਚਾਨਕ ਹੋਈ ਮੌਤ

Monday, Dec 05, 2022 - 06:37 PM (IST)

ਮੰਦਭਾਗੀ ਖ਼ਬਰ : ਰੁਜ਼ਗਾਰ ਲਈ ਜੌਰਡਨ ਗਏ ਪੰਜਾਬੀ ਵਿਅਕਤੀ ਦੀ ਅਚਾਨਕ ਹੋਈ ਮੌਤ

ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ) : ਵਿਦੇਸ਼ ’ਚ ਰੋਜ਼ੀ-ਰੋਟੀ ਕਮਾਉਣ ਗਏ ਪਿੰਡ ਸੁਚੇਤਗੜ੍ਹ ਦੇ ਇਕ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਕਰ ਕੇ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰਜਿੰਦਰ ਸਿੰਘ (42) ਪਿਛਲੇ ਤਕਰੀਬਨ 12 ਸਾਲਾਂ ਤੋਂ ਜੌਰਡਨ ਦੇ ਸ਼ਹਿਰ ਅਮਾਨ ’ਚ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ, ਜੋ ਉੱਥੇ ਰਾਜ ਮਿਸਤਰੀ ਦਾ ਕੰਮ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਇਟਲੀ ਤੋਂ ਆਈ ਦੁੱਖਦਾਈ ਖ਼ਬਰ, ਸੜਕ ਹਾਦਸੇ ’ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਉਨ੍ਹਾਂ ਨੂੰ ਉੱਥੋਂ ਫ਼ੋਨ ਆਇਆ ਕਿ ਰਜਿੰਦਰ ਸਿੰਘ ਮਿਸਤਰੀ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਹੈ, ਜਿਸ ਨੂੰ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਬੀਤੇ ਦਿਨ ਸਵੇਰੇ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਜੌਰਡਨ ਦੇ ਸ਼ਹਿਰ ਅਮਾਨ ’ਚ ਮ੍ਰਿਤਕ ਨੌਜਵਾਨ ਦੀ ਹੋਈ ਮੌਤ ਸਬੰਧੀ ਤੇ ਮ੍ਰਿਤਕਦੇਹ ਭਾਰਤ ਭੇਜੇ ਜਾਣ ਲਈ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਇਸ ਹਫ਼ਤੇ ਦੇ ਅੰਦਰ-ਅੰਦਰ ਪਿੰਡ ਸੁਚੇਤਗੜ੍ਹ ’ਚ ਪੁੱਜਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ ’ਚ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ, ਕਹੀ ਇਹ ਗੱਲ


author

Manoj

Content Editor

Related News