ਤਿੰਨ ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਮੌਤ

11/26/2023 6:50:45 PM

ਰਈਆ (ਹਰਜੀਪ੍ਰੀਤ) : ਅਜੇ ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਰਈਆ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆਹੈ। ਮਿਲੀ ਜਾਣਕਾਰੀ ਅਨੁਸਾਰ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਜੋ ਪੜ੍ਹਾਈ ਦੇ ਵੀਜ਼ੇ ’ਤੇ ਕੈਨੇਡਾ ਗਿਆ ਸੀ ਪਰ ਜ਼ਾਲਮ ਮੌਤ ਨੇ ਉਥੇ ਵੀ ਉਸ ਦਾ ਪਿੱਛਾ ਨਹੀਂ ਛੱਡਿਆ। ਜਿਸ ਦੀ ਦਿਲ ਦਾ ਦੌਰਾ ਪੈਣ ਕਾਰਣ ਅਚਾਨਕ ਮੌਤ ਹੋ ਗਈ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ-ਚਿਹਾੜਾ, 1 ਦੀ ਮੌਤ

ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਛੱਡ ਗਿਆ ਹੈ। ਇਥੇ ਵਰਨਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਵੀ ਕੈਂਸਰ ਨਾਲ ਕਈ ਸਾਲ ਜੂਝਣ ਤੋਂ ਬਾਅਦ ਚੱਲ ਵੱਸਿਆ ਸੀ। ਜਦਕਿ ਹੁਣ ਹੋਈ ਨੌਜਵਾਨ ਪੁੱਤ ਦੀ ਮੌਤ ਨੇ ਪਰਿਵਾਰ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਫਰੀਦਕੋਟ ’ਚ ਸ਼ਰੇਆਮ ਵੱਢ ’ਤਾ ਮੁੰਡਾ, 10-12 ਜਣਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਵਾਰਦਾਤ, ਦੇਖੋ ਵੀਡੀਓ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh