ਯੂਕ੍ਰੇਨ ''ਚ ਜੰਗ ਲੱਗੀ ਤਾਂ ਸਪੇਨ ਨਿਕਲ ਗਿਆ ਮੁਕਤਸਰ ਦਾ ਸੰਦੀਪ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

Sunday, Dec 18, 2022 - 06:42 PM (IST)

ਯੂਕ੍ਰੇਨ ''ਚ ਜੰਗ ਲੱਗੀ ਤਾਂ ਸਪੇਨ ਨਿਕਲ ਗਿਆ ਮੁਕਤਸਰ ਦਾ ਸੰਦੀਪ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਦਾ ਵਾਸੀ ਨੌਜਵਾਨ ਜੋ ਰੋਜ਼ੀ ਰੋਟੀ ਲਈ ਸਪੇਨ ਗਿਆ ਸੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੱਲਮਗੜ੍ਹ ਵਾਸੀ ਸੰਦੀਪ ਸਿੰਘ (28) ਪਹਿਲਾਂ ਯੂਕ੍ਰੇਨ ਗਿਆ ਸੀ ਅਤੇ ਉਥੇ ਜੰਗ ਲੱਗਣ ਕਾਰਨ ਕਰੀਬ ਛੇ ਮਹੀਨੇ ਪਹਿਲਾਂ ਸਪੇਨ ਚਲਾ ਗਿਆ ਸੀ। ਜਿਸ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ : ਵਿਆਹ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਲੁੱਟੀਆਂ ਗਈਆਂ ਖ਼ੁਸ਼ੀਆਂ, ਉੱਘੇ ਕਬੱਡੀ ਖ਼ਿਡਾਰੀ ਦੀ ਹਾਦਸੇ 'ਚ ਮੌਤ

ਸਪੇਨ ਦੇ ਪੰਜਾਬੀਆਂ ਵੱਲੋਂ ਸੰਦੀਪ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਪਿੰਡ ਹੋਣ ਇਸ ਲਈ ਮਦਦ ਦੀ ਅਪੀਲ ਵੀ ਕੀਤੀ ਗਈ ਹੈ। ਉਧਰ ਜਿਵੇਂ ਸੰਦੀਪ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਪਹੁੰਚੀ ਤਾਂ ਪਰਿਵਾਰ ਅਤੇ ਪਿੰਡ ਵਾਸੀਆਂ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਵੀ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : ਜੇ ਤੁਸੀਂ ਵੀ ਕਰ ਰਹੇ ਹੋ ਵਿਦੇਸ਼ ਜਾਣ ਦੀ ਤਿਆਰੀ ਤਾਂ ਹੋ ਜਾਓ ਸਾਵਧਾਨ, ਜ਼ਰੂਰ ਪੜ੍ਹੋ ਇਹ ਖ਼ਬਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News