ਦੁੱਖਦਾਈ ਖ਼ਬਰ : ਕੈਨੇਡਾ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ
Friday, Jul 28, 2023 - 04:48 AM (IST)
ਨਥਾਣਾ (ਬੱਜੋਆਣੀਆ) : ਕੈਨੇਡਾ ’ਚ ਸਿੱਖਿਆ ਪ੍ਰਾਪਤ ਕਰਨ ਗਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ (ਸੱਦਾ) ਦੇ 22 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਅਮਰ ਸਿੰਘ ਮੋਦਨ ਕੇ ਪਿਛਲੇ ਸਾਲ 8 ਅਗਸਤ ਨੂੰ ਅਗਲੇਰੀ ਪੜ੍ਹਾਈ ਕਰਨ ਲਈ ਕੈਨੇਡਾ ਦੇ ਬਰੈਂਪਟਨ ਵਿਖੇ ਗਿਆ ਸੀ ਤੇ ਆਪਣੀ ਪੜ੍ਹਾਈ ਪੂਰੀ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਉਧਾਰੇ ਮੰਗੇ 25 ਰੁਪਿਆਂ ਨੇ ਔਰਤਾਂ ਨੂੰ ਬਣਾਇਆ ਕਰੋੜਪਤੀ, ਜਾਣੋ ਕਿੰਝ ਪਲਟੀ ਕਿਸਮਤ ਦੀ ਬਾਜ਼ੀ
ਕੈਨੇਡਾ ਵਿਖੇ ਗਗਨਦੀਪ ਸਿੰਘ ਆਪਣੇ ਮਾਮੇ ਤਾਰਾ ਸਿੰਘ ਕੋਲ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਸ ਨੂੰ ਘਬਰਾਹਟ ਮਹਿਸੂਸ ਹੋਈ ਤਾਂ ਗਗਨਦੀਪ ਸਿੰਘ ਦਾ ਹਸਪਤਾਲ ਵਿਚ ਇਲਾਜ ਕਰਵਾਇਆ ਗਿਆ ਤੇ ਠੀਕ ਹੋਣ ਉਪਰੰਤ ਉਸ ਨੂੰ ਉਸ ਦਾ ਮਾਮਾ ਘਰ ਲੈ ਗਿਆ ਪਰ ਦੋ ਦਿਨ ਪਹਿਲਾਂ ਘਰ ਵਿਚ ਆਪਣੇ ਰਿਸ਼ਤੇਦਾਰਾ ਨਾਲ ਹੱਸ-ਖੇਡ ਰਿਹਾ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਗਗਨਦੀਪ ਸਿੰਘ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ
ਕੈਨੇਡੀਅਨ ਪੁਲਸ ਵੱਲੋਂ ਜ਼ਰੂਰੀ ਕਾਰਵਾਈ ਕਰਨ ਉਪਰੰਤ ਮ੍ਰਿਤਕ ਨੌਜਵਾਨ ਦੀ ਲਾਸ਼ ਤਕਰੀਬਨ 7 ਦਿਨਾਂ ਤੱਕ ਭਾਰਤ ਪਹੁੰਚਣ ਦੀ ਉਮੀਦ ਹੈ ਪਰ ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਪਿੰਡ ਵਾਸੀਆਂ ਨੇ ਵਿਦੇਸ਼ ਵਿਭਾਗ ਭਾਰਤ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਕੈਨੇਡਾ ਵਿਚ ਭਾਰਤ ਦੀ ਅੰਬੈਸੀ ਨੂੰ ਮ੍ਰਿਤਕ ਨੌਜਵਾਨ ਦੀ ਲਾਸ਼ ਜਲਦੀ ਭਾਰਤ ਲਿਆਉਣ ’ਚ ਮਦਦ ਕਰਨ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8