ਖੰਨਾ 'ਚ ਸੀਨੀਅਰ ਕਾਂਗਰਸੀ ਆਗੂ ਦੀ ਅਚਾਨਕ ਮੌਤ, ਜਿੰਮ 'ਚ ਕਸਰਤ ਕਰਦਿਆਂ ਪਿਆ ਦਿਲ ਦਾ ਦੌਰਾ

Saturday, Mar 02, 2024 - 01:08 PM (IST)

ਖੰਨਾ 'ਚ ਸੀਨੀਅਰ ਕਾਂਗਰਸੀ ਆਗੂ ਦੀ ਅਚਾਨਕ ਮੌਤ, ਜਿੰਮ 'ਚ ਕਸਰਤ ਕਰਦਿਆਂ ਪਿਆ ਦਿਲ ਦਾ ਦੌਰਾ

ਖੰਨਾ (ਵਿਪਨ) : ਖੰਨਾ 'ਚ ਕਾਂਗਰਸ ਦੇ 5 ਵਾਰ ਦੇ ਕੌਂਸਲਰ ਗੁਰਮਿੰਦਰ ਸਿੰਘ ਲਾਲੀ ਦੀ ਸ਼ਨੀਵਾਰ ਸਵੇਰੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਮਿੰਦਰ ਸਿੰਘ ਲਾਲੀ ਨੂੰ ਸਵੇਰੇ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪੈ ਗਿਆ, ਜਿਸ ਮਗਰੋਂ ਉਨ੍ਹਾਂ ਨੂੰ ਤੁਰੰਤ 2 ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, 17 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਦੱਸਣਯੋਗ ਹੈ ਕਿ ਗੁਰਮਿੰਦਰ ਸਿੰਘ ਲਾਲੀ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਉਹ ਖ਼ੁਦ ਜਿੱਥੇ ਪੰਜਵੀਂ ਵਾਰ ਲਗਾਤਾਰ ਕਾਂਗਰਸ ਦੇ ਕੌਂਸਲਰ ਬਣੇ ਸਨ, ਉੱਥੇ ਹੀ ਉਨ੍ਹਾਂ ਦੀ ਪਤਨੀ ਅੰਜਨਜੀਤ ਕੌਰ ਲਗਾਤਾਰ ਦੂਜੀ ਵਾਰ ਕੌਂਸਲਰ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ ਦੇ ਭੁੱਖੇ ਫੁੱਫੜ ਨੇ ਨਾਬਾਲਗ ਭਤੀਜੀ ਨੂੰ ਕੀਤਾ ਗਰਭਵਤੀ

ਗੁਰਮਿੰਦਰ ਸਿੰਘ ਲਾਲੀ, ਕੈਪਟਨ ਸਰਕਾਰ 'ਚ ਇੰਪਰੂਵਮੈਂਟ ਟਰੱਸਟ ਖੰਨਾ ਦੇ ਚੇਅਰਮੈਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਖੰਨਾ ਨਗਰ ਕੌਂਸਲ ਦੇ ਉਪ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਦੀ ਅਚਾਨਕ ਮੌਤ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ। ਗੁਰਮਿੰਦਰ ਸਿੰਘ ਲਾਲੀ ਦੇ ਅਚਾਨਕ ਦਿਹਾਂਤ 'ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News