ਵਿਜੀਲੈਂਸ ਟੀਮ ਵੱਲੋਂ ਸਾਦਿਕ ਦੀਆਂ ਮੰਡੀਆਂ ਦਾ ਕੀਤਾ ਅਚਾਨਕ ਦੌਰਾ ਸਾਦਿਕ

10/08/2017 2:43:55 PM

ਸਾਦਿਕ ( ਪਰਮਜੀਤ )- ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਈ ਵਿਜੀਲੈਂਸ ਟੀਮ ਵੱਲੋਂ ਇੰਸਪੈਕਟਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀਆਂ ਦਾਣਾ ਮੰਡੀਆਂ ਦਾ ਅਚਾਨਕ ਦੌਰਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨਾਂ ਨਾਲ ਜ਼ਿਲਾ ਮੰਡੀ ਅਫਸਰ ਫਰੀਦਕੋਟ ਕੁਲਬੀਰ ਸਿੰਘ ਮੱਤਾ ਵੀ ਮੌਜੂਦ ਸਨ। ਟੀਮ ਵੱਲੋਂ ਝੋਨੇ ਦੀ ਖਰੀਦ ਸਬੰਧੀ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗਲਬਾਤ ਕੀਤੀ ਤੇ ਝੋਨੇ ਦੀ ਨਮੀ, ਬੋਰੀਆਂ ਦਾ ਵਜ਼ਨ ਅਤੇ ਮੰਡੀਆਂ 'ਚ ਕੀਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵਿਜੀਲੈਂਸ ਟੀਮ ਵੱਲੋਂ ਰੋਜ਼ਾਨਾ ਤਿੰਨ ਖਰੀਦ ਕੇਂਦਰ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾਂਦੀ ਹੈ। ਅੱਜ ਸਾਦਿਕ, ਮਹਿਮੂਆਣਾ ਅਤੇ ਮਚਾਕੀ ਖਰੀਦ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਨੇ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਖਰੀਦ ਅਤੇ ਲਿਫਟਿੰਗ ਬਾਰੇ ਆ ਰਹੀਆਂ ਸਮੱਸਿਆ ਬਾਰੇ ਪੁੱਛਿਆ ਗਿਆ ਤਾਂ ਸਭ ਨੇ ਖਰੀਦ ਪ੍ਰਬੰਧ ਠੀਕ ਹੋਣ ਦੀ ਗੱਲ ਕਹੀ। ਉਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿਖੇ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜਨਕ ਸਨ ਤੇ ਖਰੀਦ, ਲੋਡਿੰਗ ਦਾ ਕੰਮ ਵਧੀਆ ਢੰਗ ਨਾਲ ਚੱਲ ਰਿਹਾ ਹੈ। ਇਸ ਮੌਕੇ ਕੁਲਬੀਰ ਸਿੰਘ ਮੱਤਾ ਜ਼ਿਲਾ ਮੰਡੀ ਅਫਸਰ, ਪ੍ਰਿਤਪਾਲ ਸਿੰਘ ਕੋਹਲੀ ਸਕੱਤਰ ਆਦਿ ਹੋਰ ਮੈਂਬਰ ਵੀ ਨਾਲ ਸਨ।