ਪੰਜਾਬ ਦੇ ਰਾਜਪਾਲ ਨੂੰ ਮਿਲੇ ਸੁਧਾਰ ਲਹਿਰ ਦੇ ਆਗੂ, ਆਖ਼ੀਆਂ ਇਹ ਗੱਲਾਂ

Saturday, Nov 16, 2024 - 09:51 AM (IST)

ਚੰਡੀਗੜ੍ਹ (ਅੰਕੁਰ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ’ਚ ਜਗ੍ਹਾ ਦੇਣ ਦੇ ਫ਼ੈਸਲੇ ਪ੍ਰਤੀ ਨਾਰਾਜ਼ਗੀ ਪ੍ਰਗਟਾਈ। ਇਸ ਵਫ਼ਦ ’ਚ ਸ਼ਾਮਲ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ, ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਪੰਜਾਬ ਨਾਲ ਰਚੀ ਜਾ ਰਹੀ ਸਾਜਿਸ਼ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਉਨ੍ਹਾਂ ਕਿਹਾ ਕਿ ਇਹ ਮੁੱਦਾ ਪਾਣੀਆਂ ਦੇ ਮੁੱਦੇ ਵਾਂਗ ਪੰਜਾਬੀਆਂ ਲਈ ਭਾਵਨਾਤਮਕ ਤੇ ਸੰਵੇਦਨਸ਼ੀਲ ਹੈ, ਜਿਸ ਤਰ੍ਹਾਂ ਪਾਣੀਆਂ ਦੀ ਰਾਖੀ ਲਈ ਕਪੂਰੀ ਮੋਰਚਾ ਲੜਿਆ ਗਿਆ ਤੇ ਇਸ ਤੋਂ ਬਾਅਦ ਪੰਜਾਬ ਦੇ ਹਾਲਾਤ ਸਾਜ਼ਿਸ਼ ਤਹਿਤ ਖ਼ਰਾਬ ਕਰਵਾਏ ਗਏ, ਠੀਕ ਉਸੇ ਤਰ੍ਹਾਂ ਅੱਜ ਪੰਜਾਬ ਨੂੰ ਮੁੜ ਉਸ ਸਥਿਤੀ ’ਚ ਧੱਕਣ ਦੀ ਕੋਸ਼ਿਸ਼ ਹੋ ਰਹੀ ਹੈ, ਜਿਸ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਿਆਂ ਦੇ ਅਧਿਕਾਰ ਖੇਤਰ ’ਚ ਵਧ ਰਹੇ ਦਖ਼ਲ ਖ਼ਿਲਾਫ਼ ਸਮੂਹ ਪੰਜਾਬੀਆਂ ਨੂੰ ਇਕੱਠਾ ਹੋਣਾ ਪਵੇਗਾ ਤੇ ਇਸ ਵੱਡੀ ਲੜਾਈ ਲਈ ਸਾਰੇ ਪੰਜਾਬੀਆਂ ਨੂੰ ਇਕ ਮੰਚ ’ਤੇ ਆਉਣਾ ਪਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News