ਮਰਹੂਮ ਸੁਧੀਰ ਸੂਰੀ ਦੇ ਭਰਾ ਦਾ ਦਾਅਵਾ, ਅੱਧੀ ਰਾਤ ਨੂੰ ਅੱਤਵਾਦੀਆਂ ਨੇ ਕੀਤਾ ਹਮਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

Friday, May 05, 2023 - 06:31 PM (IST)

ਅੰਮ੍ਰਿਤਸਰ : ਮਰਹੂਮ ਹਿੰਦੂ ਆਗੂ ਸੁਧੀਰ ਕੁਮਾਰ ਸੂਰੀ ਦੇ ਭਰਾ ਬ੍ਰਿਜ ਮੋਹਨ ਸੂਰੀ ਨੇ ਦੋਸ਼ ਲਗਾਇਆ ਕਿ ਵੀਰਵਾਰ ਦੇਰ ਰਾਤ 12 ਵਜੇ ਉਨ੍ਹਾਂ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲ਼ੀ ਚਲਾ ਦਿੱਤੀ, ਇਸ ਦੇ ਜਵਾਬ ਵਿਚ ਉਨ੍ਹਾਂ ਵਲੋਂ ਵੀ ਦੋ ਫਾਇਰ ਕੀਤੇ ਗਏ। ਬ੍ਰਿਜ ਮੋਹਨ ਸੂਰੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ ਤੋਂ ਹੀ ਧਮਕੀ ਭਰੇ ਫੋਨ ਆ ਰਹੇ ਸਨ। ਰਾਤ 12 ਵਜੇ ਉਨ੍ਹਾਂ ਨੂੰ ਫਿਰ ਫੋਨ ਆਇਆ ਅਤੇ ਉਹ ਆਪਣੇ ਘਰ ਤੋਂ ਬਾਹਰ ਆਏ, ਇਸ ਸਮੇਂ ਪੁਲਸ ਵੀ ਉਨ੍ਹਾਂ ਦੇ ਨਾਲ ਸੀ ਜੋ ਕਿ ਪਿੱਛੇ ਸੀ। ਉਨ੍ਹਾਂ ਨੇ ਦੇਖਿਆ ਤਾਂ ਰੇਲਵੇ ਟਰੈਕ ’ਤੇ ਦੋ ਵਿਅਕਤੀ ਸਨ ਜਿਨ੍ਹਾਂ ਨੇ ਪੀਲੇ ਪਰਨੇ ਬੰਨ੍ਹੇ ਹੋਏ ਸਨ, ਜਿਨ੍ਹਾਂ ਦੇਖ ਕੇ ਉਨ੍ਹਾਂ ਨੇ ਲਲਕਾਰਾ ਮਾਰਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਹਮਲਾਵਰਾਂ ਨੇ ਵੀ ਇਕ ਗੋਲ਼ੀ ਚਲਾਈ।  

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਪਿਛਲੇ 10 ਸਾਲਾਂ ਦੇ ਟੁੱਟੇ ਰਿਕਾਰਡ, ਫਿਰ ਵਰ੍ਹਣਗੇ ਬੱਦਲ

ਸੂਰੀ ਨੇ ਦਾਅਵਾ ਕੀਤਾ ਕਿ ਬੀਤੀ ਰਾਤ ਅੱਤਵਾਦੀਆਂ ਨੇ ਉਸ ਨੂੰ ਫੋਨ ’ਤੇ ਧਮਕੀ ਦਿੱਤੀ ਕਿ ਉਹ ਉਸ ਦੇ ਘਰ ਦੇ ਬਾਹਰ ਆ ਕੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਬ੍ਰਿਜ ਮੋਹਨ ਸੂਰੀ ਆਪਣੀ ਲਾਇਸੰਸੀ ਪਿਸਤੌਲ ਲੈ ਕੇ ਘਰ ਦੇ ਬਾਹਰ ਰੇਲਵੇ ਕਰਾਸਿੰਗ ਤੇ ਪਹੁੰਚ ਗਏ, ਉਨ੍ਹਾਂ ਨੇ ਆਪਣੀ ਪਿਸਤੌਲ ਨਾਲ ਗੋਲ਼ੀਆਂ ਚਲਾ ਦਿੱਤੀਆਂ ਜਦਕਿ ਇੱਕ ਗੋਲੀ ਉਸ ਦੇ ਪਿਸਤੌਲ ਵਿਚ ਫਸ ਗਈ। 

ਇਹ ਵੀ ਪੜ੍ਹੋ : ਪਟਿਆਲਾ ’ਚ ਦਿਨ-ਦਿਹਾੜੇ ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕੀਤੇ ਕਤਲ ’ਚ ਸਨਸਨੀਖੇਜ਼ ਖ਼ੁਲਾਸਾ

ਕੀ ਕਹਿਣਾ ਹੈ ਪੁਲਸ ਦਾ 

ਪੁਲਸ ਦੇ ਉੱਚ ਅਧਿਕਾਰੀਆਂ ਨੇ ਬ੍ਰਿਜ ਮੋਹਨ ਸੂਰੀ ’ਤੇ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਹਮਲਾ ਹੋਣ ਦੀ ਘਟਨਾ ਨੂੰ ਖਾਰਜ ਕੀਤਾ ਹੈ। ਪੁਲਸ ਨੇ ਇਹ ਵੀ ਆਖਿਆ ਹੈ ਕਿ ਸੂਰੀ ’ਤੇ ਸਾਹਮਣੇ ਤੋਂ ਕਿਸੇ ਤਰ੍ਹਾਂ ਦੀ ਕੋਈ ਗੋਲ਼ੀ ਨਹੀਂ ਚੱਲੀ ਹੈ। ਉਨ੍ਹਾਂ ਕਿਹਾ ਕਿ ਬ੍ਰਿਜ ਮੋਹਨ ਸੂਰੀ ਵਲੋਂ ਸੂਚਨਾ ਦੇਣ ਤੋਂ ਬਾਅਦ ਪੁਲਸ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਸਨ ਅਤੇ ਘਟਨਾ ਮੌਕੇ ਵੀ ਸੂਰੀ ਦੇ ਨਾਲ ਹੀ ਸਨ। ਪੁਲਸ ਨੇ ਪੂਰੀ ਜਾਂਚ ਕੀਤੀ ਹੈ ਅਤੇ ਉਨ੍ਹਾਂ ਉਪਰ ਕਿਸੇ ਤਰ੍ਹਾਂ ਦੀ ਕੋਈ ਗੋਲ਼ੀ ਨਹੀਂ ਚੱਲੀ ਹੈ। 

ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਫ਼ਤਿਹਗੜ੍ਹ ਕੋਰੋਟੋਨਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News