ਸੁਧੀਰ ਸੂਰੀ ਕਤਲ ਕਾਂਡ : ਸੰਦੀਪ ਸੰਨੀ 3 ਦਿਨਾਂ ਰਿਮਾਂਡ ’ਤੇ, ਵੱਡੀ ਗਿਣਤੀ ਅਦਾਲਤ ’ਚ ਪਹੁੰਚੀਆਂ ਸਿੱਖ ਜਥੇਬੰਦੀਆਂ

11/12/2022 6:38:40 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸੰਨੀ ਨੂੰ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਅਦਾਲਤ ਦੇ ਬਾਹਰ ਪਹੁੰਚ ਗਈਆਂ। ਜਿਵੇਂ ਹੀ ਮੁਲਜ਼ਮ ਸੰਨੀ ਨੂੰ ਕੋਰਟ ਤੋਂ ਬਾਹਰ ਕੱਢ ਕੇ ਪੁਲਸ ਗੱਡੀ ਵਿਚ ਬਿਠਾ ਕੇ ਲੈ ਕੇ ਜਾਣ ਲੱਗੀ ਤਾਂ ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਗੱਡੀ ’ਤੇ ਫੁੱਲਾਂ ਦੀ ਵਰਖਾ ਕਰ ਦਿੱਤੀ। 

ਇਹ ਵੀ ਪੜ੍ਹੋ : ਪੰਜਾਬ ਅੰਦਰ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਕੱਲ੍ਹ ਤੋਂ ਨਹੀਂ ਚੱਲੇਗੀ ਪੰਜਾਬ ਰੋਡਵੇਜ਼

ਇਥੇ ਇਹ ਵੀ ਦੱਸਣਯੋਗ ਹੈ ਕਿ ਸੰਦੀਪ ਸੰਨੀ ਵਲੋਂ 8 ਤੋਂ 10 ਵਕੀਲ ਅਦਾਲਤ ਵਿਚ ਪੇਸ਼ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਦੀਪ ਸੰਨੀ ਦੇ ਵਕੀਲ ਜਸਬੀਰ ਸਿੰਘ ਜੰਮੂ ਨੇ ਕਿਹਾ ਕਿ ਅਦਾਲਤ ਨੇ ਸੰਦੀਪ ਨੂੰ ਤਿੰਨ ਦਿਨ ਦਾ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਦੇ ਪਰਿਵਾਰ ਵਲੋਂ ਕੋਈ ਵੀ ਵਕੀਲ ਅਦਾਲਤ ਵਿਚ ਨਹੀਂ ਆਇਆ ਹੈ, ਜਦਕਿ ਸਰਕਾਰੀ ਵਕੀਲ ਵਲੋਂ ਹੀ ਸੂਰੀ ਕਤਲ ਕਾਂਡ ਦੀ ਪੈਰਵੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਹੁਣ ਪੰਦਰਾਂ ਨਵੰਬਰ ਨੂੰ ਦੁਬਾਰਾ ਸੰਦੀਪ ਸਿੰਘ ਨੂੰ ਮਾਣਯੋਗ ਅਦਾਲਤ ਦੇ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਗੋਲਡੀ ਬਰਾੜ ਨੇ ਫਿਰ ਦਿੱਤੀ ਧਮਕੀ, ਈ-ਮੇਲ ਭੇਜ ਕੇ ਕਿਹਾ ‘ਤੈਨੂੰ ਜ਼ਰੂਰ ਮਾਰਾਂਗੇ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh