ਸੁਧੀਰ ਸੂਰੀ ਕਤਲਕਾਂਡ : ਪ੍ਰਸ਼ਾਸਨ ਨੇ ਮੰਨੀਆਂ ਪਰਿਵਾਰ ਦੀਆਂ ਮੰਗਾਂ, ਕੱਲ੍ਹ ਕੀਤਾ ਜਾਵੇਗਾ ਸਸਕਾਰ
Saturday, Nov 05, 2022 - 07:14 PM (IST)
ਅੰਮ੍ਰਿਤਸਰ : ਸੁਧੀਰ ਸੂਰੀ ਕਤਲਕਾਂਡ ਮਾਮਲੇ ਵਿਚ ਪੀੜਤ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਬਣ ਗਈ ਹੈ। ਕੱਲ੍ਹ ਐਤਵਾਰ ਨੂੰ ਦੁਪਹਿਰ 12 ਵਜੇ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ
ਸ਼ਨੀਵਾਰ ਦੇਰ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਤੇ ਸੁਧੀਰ ਸੂਰੀ ਦੇ ਪਰਿਵਾਰ ਵਿਚਾਲੇ ਮੰਗਾਂ ਬਾਰੇ ਸਹਿਮਤੀ ਬਣ ਗਈ। ਪ੍ਰਸ਼ਾਸਨ ਨੇ ਭਰੋਸਾ ਦਵਾਇਆ ਕਿ ਪੀੜਤ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਭਲਕੇ ਦੁਪਹਿਰ 12 ਵਜੇ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਕਰਨ ਦੀ ਗੱਲ ਕਹੀ ਗਈ।
ਇਹ ਖ਼ਬਰ ਵੀ ਪੜ੍ਹੋ - ਜਾਣੋ ਕੌਣ ਹੈ ਸੁਧੀਰ ਸੂਰੀ, ਜਿਨ੍ਹਾਂ ਦਾ ਅੰਮ੍ਰਿਤਸਰ 'ਚ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਗਿਆ ਕਤਲ
ਇਹ ਹੈ ਮਾਮਲਾ
ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਮੁਖੀ ਸੁਧੀਰ ਸੂਰੀ ਗੋਪਾਲ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਵਿਰੁੱਧ ਧਰਨੇ 'ਤੇ ਬੈਠੇ ਸਨ। ਇਸ ਦੌਰਾਨ ਉਨ੍ਹਾਂ 'ਤੇ ਸ਼ਰੇਆਮ ਗੋਲ਼ੀਆਂ ਚਲਾਈਆਂ ਗਈਆਂ। ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੂੰ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ। ਸੂਰੀ ਨੂੰ ਗੋਲ਼ੀਆਂ ਮਾਰਨ ਵਾਲੇ ਸੰਦੀਪ ਸੰਨੀ ਨੂੰ ਪੁਲਸ ਵੱਲੋਂ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਘਟਨਾ ਤੋਂ ਬਾਅਦ ਪਰਿਵਾਰ ਨੇ ਮੰਗਾਂ ਮੰਨੇ ਜਾਣ ਤਕ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸ਼ਨੀਵਾਰ ਦੇਰ ਸ਼ਾਮ ਪ੍ਰਸ਼ਾਸਨ ਵੱਲੋਂ ਮੰਗਾਂ ਮੰਨੇ ਜਾਣ ਤੇ ਸਸਕਾਰ ਕਰਨ 'ਤੇ ਸਹਿਮਤੀ ਬਣ ਗਈ। ਪਰਿਵਾਰ ਵੱਲੋਂ ਸੂਰਜ ਡੁੱਬਣ ਕਾਰਨ ਅੱਜ ਸੁਧੀਰ ਸੂਰੀ ਦਾ ਸਸਕਾਰ ਨਹੀਂ ਕੀਤਾ ਗਿਆ ਤੇ ਭਲਕੇ 12 ਵਜੇ ਦਾ ਸਮਾਂ ਮਿਥਿਆ ਗਿਆ ਹੈ।