ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ 'ਚ ਹੋ ਰਿਹਾ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੋਸਟ ਮਾਰਟਮ (ਤਸਵੀਰਾਂ)
Saturday, Nov 05, 2022 - 09:58 AM (IST)
ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਵਿਖੇ ਬੀਤੇ ਦਿਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ਨੀਵਾਰ ਨੂੰ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਲਿਜਾਇਆ ਗਿਆ ਹੈ। ਇੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਦੀ ਸਿਟੀ ਸਕੈਨ ਕੀਤੀ ਗਈ ਹੈ। ਸਿਟੀ ਸਕੈਨ 'ਚ ਸੁਧੀਰ ਸੂਰੀ ਨੂੰ 4 ਗੋਲੀਆਂ ਲੱਗਣ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ

2 ਗੋਲੀਆਂ ਛਾਤੀ ਕੋਲ ਲੱਗੀਆਂ ਹਨ, ਜਦੋਂ ਕਿ ਇਕ ਗੋਲੀ ਢਿੱਡ ਕੋਲ ਅਤੇ ਇਕ ਗੋਲੀ ਮੋਢੇ ਨੂੰ ਲੱਗ ਕੇ ਨਿਕਲ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਹਾਊਸ ਲਿਜਾਇਆ ਗਿਆ ਹੈ, ਜਿਸ ਤੋਂ ਬਾਅਦ ਪੋਸਟ ਮਾਰਟਮ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਸਰਕਾਰੀ ਮੈਡੀਕਲ ਕਾਲਜ 'ਚ ਤਿੰਨ ਡਾਕਟਰਾਂ 'ਤੇ ਆਧਾਰਿਤ ਬੋਰਡ ਵੱਲੋਂ ਸੁਧੀਰ ਸੂਰੀ ਦਾ ਪੋਸਟ ਮਾਰਟਮ ਕੀਤਾ ਜਾਵੇਗਾ। ਪੋਸਟਮਾਰਟਮ ਕਰਨ ਵਾਲੀ ਟੀਮ 'ਚ ਡਾ. ਜਤਿੰਦਰ ਪਾਲ, ਡਾ. ਕਰਮਜੀਤ ਅਤੇ ਡਾ. ਸੰਨੀ ਬੱਸਰਾ ਨੂੰ ਤਾਇਨਾਤ ਕੀਤਾ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
