ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ

Saturday, Nov 05, 2022 - 08:48 AM (IST)

ਅੰਮ੍ਰਿਤਸਰ (ਬਿਓਰੋ) : ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਆਗੂ ਸੁਧੀਰ ਸੂਰੀ ਦੇ ਪੁੱਤਰ ਪਾਰਸ ਸੂਰੀ ਨੇ ਵੱਡਾ ਐਲਾਨ ਕੀਤਾ ਹੈ। ਪਾਰਸ ਸੂਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ।

ਇਹ ਵੀ ਪੜ੍ਹੋ : ਲੁਧਿਆਣਾ ਸਿਵਲ ਹਸਪਤਾਲ 'ਚ ਔਰਤ ਨੂੰ ਦਾਖ਼ਲ ਕਰਾਉਣ ਆਏ ਜੋੜੇ ਦਾ ਹੈਰਾਨ ਕਰਦਾ ਕਾਰਾ, CCTV 'ਚ ਹੋਇਆ ਕੈਦ

ਸੁਧੀਰ ਸੂਰੀ ਦੇ ਕਤਲ ਨੂੰ ਲੈ ਕੇ ਇੱਕ ਪਾਸੇ ਜਿੱਥੇ ਹਿੰਦੂ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਸੁਧੀਰ ਸੂਰੀ ਦੇ ਪੁੱਤਰ ਪਾਰਸ ਵੱਲੋਂ ਰੱਖੀ ਗਈ ਮੰਗ ਨੂੰ ਲੈ ਕੇ ਸਾਰੀਆਂ ਹਿੰਦੂ ਜੱਥੇਬੰਦੀਆਂ ਇੱਕਜੁੱਟ ਹੋ ਗਈਆਂ ਹਨ।

ਇਹ ਵੀ ਪੜ੍ਹੋ : ਮੋਹਾਲੀ ਨੇੜਲੇ ਪਿੰਡ ਬੱਲੋਮਾਜਰਾ ਤੋਂ 2 ਬੱਚੇ ਲਾਪਤਾ, ਘਰੋਂ 8 ਹਜ਼ਾਰ ਰੁਪਏ ਵੀ ਲੈ ਗਏ

ਪਾਰਸ ਸੂਰੀ ਦਾ ਕਹਿਣਾ ਹੈ ਕਿ ਸੁਧੀਰ ਸੂਰੀ, ਜੋ ਸਾਰੀ ਉਮਰ ਹਿੰਦੂਆਂ ਲਈ ਲੜਦੇ ਰਹੇ, ਉਹ ਅੱਜ ਵੀ ਉਨ੍ਹਾਂ ਵਿਚਕਾਰ ਜ਼ਿੰਦਾ ਹਨ। ਪਾਰਸ ਸੂਰੀ ਵੱਲੋਂ ਆਪਣੇ ਪਿਤਾ ਲਈ ਮੰਗੇ ਜਾ ਰਹੇ ਸ਼ਹੀਦ ਦੇ ਦਰਜੇ ਲਈ ਸਾਰੀਆਂ ਜੱਥੇਬੰਦੀਆਂ ਨੇ ਹਾਮੀ ਭਰੀ ਹੈ ਅਤੇ ਉਨ੍ਹਾਂ ਦੀ ਲੜਾਈ ’ਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News