ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ

Saturday, Nov 12, 2022 - 05:21 AM (IST)

ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅੱਜ ਇਥੋਂ ਜਾਰੀ ਬਿਆਨ ’ਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐੱਫ. ਆਰ. ਪੀ.) ਅਤੇ ਸਟੇਟ ਐਗਰੀਡ ਪ੍ਰਾਈਸ (ਐੱਸ. ਏ. ਪੀ.) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਸਾਰ ’ਚ ਨਿਸ਼ਚਿਤ ਹਨ।\

ਇਹ ਖ਼ਬਰ ਵੀ ਪੜ੍ਹੋ : ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ : ਐਡਵੋਕੇਟ ਧਾਮੀ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ, ਜਿਸ ’ਚ ਵਾਧਾ ਕਰਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਗੇਤੀ ਕਿਸਮ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਦਾ 370 ਅਤੇ ਪਿਛੇਤੀ ਕਿਸਮ ਦਾ 365 ਰੁਪਏ ਨਿਰਧਾਰਤ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸਕੂਲ ਗਰਾਊਂਡ ’ਚ ਵਾਪਰਿਆ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

ਖੇਤੀਬਾੜੀ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਬਣਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ’ਚ ਸਿੱਧੇ ਤੌਰ ’ਤੇ ਜਮ੍ਹਾ ਕਰਵਾਇਆ ਜਾਵੇਗਾ ਅਤੇ ਸਾਰੀਆਂ ਖੰਡ ਮਿੱਲਾਂ 20 ਨਵੰਬਰ 2022 ਤੋਂ ਗੰਨੇ ਦੀ ਪਿੜਾਈ ਸ਼ੁਰੂ ਕਰ ਦੇਣਗੀਆਂ।


author

Manoj

Content Editor

Related News