ਸ਼ਾਰਟ ਸਰਕਟ ਹੋਣ ਨਾਲ ਕਮਾਦ ਨੂੰ ਅੱਗ ਲੱਗੀ
Tuesday, Feb 13, 2018 - 06:04 PM (IST)

ਹਰਿਆਣਾ (ਰਾਜਪੂਤ)-ਪਿੰਡ ਕਾਹਲਵਾਂ ਵਿਖੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਹੋਣ ਕਾਰਨ ਕਿਸਾਨਾਂ ਦੇ ਕਮਾਦ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਵਿਚ ਕਮਾਦ ਦੀ ਫਸਲ ਲਗਾਈ ਹੋਈ ਹੈ ਅਤੇ ਖੇਤ 'ਚੋਂ ਨਿੱਕਲਦੀਆਂ ਹਾਈਵੋਲਟੇਜ਼ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਹੋਣ ਕਾਰਨ ਲਗਭਗ ਇਕ ਕਨਾਲ ਕਮਾਦ ਨੂੰ ਅੱਗ ਲੱਗਣ ਨਾਲ ਉਹ ਸੜ ਕੇ ਸੁਆਹ ਹੋ ਗਿਆ। ਅੱਗ 'ਤੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ। ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਅੱਗੇ ਤੋਂ ਨਾ ਵਾਪਰਨ, ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।