ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ 45 ਕਰੋੜ ਰੁਪਏ ਕੀਤੀ ਜਾਰੀ : ਸੁਖਜਿੰਦਰ ਰੰਧਾਵਾ
Wednesday, Sep 08, 2021 - 02:56 PM (IST)
ਪਠਾਨਕੋਟ (ਅਦਿੱਤਿਆ, ਰਾਜਨ) - ਸਹਿਕਾਰੀ ਖੰਡ ਮਿਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ 45 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਾਲ 2020-21 ਦੀ ਬਣਦੀ ਕੁਲ ਅਦਾਇਗੀ 472.10 ਕਰੋੜ ਰੁਪਏ ਵਿਚੋਂ 463.95 ਕਰੋੜ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਬਾਕੀ ਰਹਿੰਦੀ ਰਾਸ਼ੀ 8.15 ਕਰੋੜ ਦੀ ਕਰੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲ ਬਕਾਇਆ ਹੈ। ਇਹ ਪ੍ਰਗਟਾਵਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ ਹੈ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫ਼ਤੇ ਬਕਾਇਆ ਭੁਗਤਾਨ ਦਾ ਕੀਤਾ ਵਾਅਦਾ ਪੰਜਾਬ ਸਰਕਾਰ ਨੇ ਅੱਜ ਪੂਰਾ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਉਨ੍ਹਾਂ ਨੇ ਦੱਸਿਆ ਕਿ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋਂ ਸਾਲ 2021-22 ਦੇ ਬਜਟ ਵਿੱਚ 300 ਕਰੋੜ ਦਾ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਗੰਨਾ ਕਾਸ਼ਕਾਰਾਂ ਨੂੰ ਵੱਡਾ ਤੋਹਫਾ ਦਿੰਦਿਆ ਗੰਨੇ ਦੇ ਭਾਅ ਵਿੱਚ ਰਿਕਾਰਡ ਵਾਧਾ ਕਰਦਿਆਂ 360 ਰੁਪਏ ਪ੍ਰਤੀ ਕੁਇੰਟਲ ਰੇਟ ਵਿੱਚ ਸਿਰਫ ਅਤੇ ਸਿਰਫ਼ 5 ਰੁਪਏ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀ ਸਹਿਕਾਰੀ ਖੰਡ ਮਿੱਲਾਂ ਵੱਲ ਬਣਦੀ ਕੁੱਲ ਅਦਾਇਗੀ ਵੀ ਪਹਿਲ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਵਿਚਲੀਆ 9 ਸਹਿਕਾਰੀ ਖੰਡ ਮਿੱਲਾਂ ਵੱਲੋਂ ਸਾਲ 2019 -20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀ 8.15 ਕਰੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019 -20 ਦੀ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਵੱਜੋਂ ਜਾਰੀ ਕੀਤੀ ਜਾਣੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਆਹ ਤੋਂ ਕੁੱਝ ਦਿਨ ਪਹਿਲਾਂ ਘਰ ’ਚ ਵਾਪਰੀ ਵਾਰਦਾਤ, ਲਾੜੀ ਦਾ 18 ਤੋਲੇ ਸੋਨਾ ਹੋਇਆ ਚੋਰੀ (ਤਸਵੀਰਾਂ)
ਉਨ੍ਹਾਂ ਨੇ ਕਿਹਾ ਕਿ ਇਸ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਸਹਿਕਾਰੀ ਖੰਡ ਮਿੱਲਾਂ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫ਼ਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ ’ਤੇ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ। ਇਸ ਦੀ ਬਕਾਇਆ ਰਹਿੰਦੀ 8.15 ਕਰੋੜ ਦੀ ਰਾਸ਼ੀ ਵੀ ਜਾਰੀ ਹੋਣ ਉਪਰੰਤ ਤੁਰੰਤ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ