ਗੰਨੇ ਦੀਆਂ ਕੀਮਤਾਂ ’ਚ ਨਾਮਾਤਰ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਜਾਖੜ
Friday, Aug 21, 2020 - 12:18 PM (IST)
ਜਲੰਧਰ (ਧਵਨ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਗੰਨੇ ਦੀਆਂ ਕੀਮਤਾਂ ’ਚ ਨਾਮਾਤਰ ਵਾਧਾ ਕਰ ਕੇ ਗੰਨਾ ਉਤਪਾਦਕਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 2018 ’ਚ ਐਲਾਨੇ 8000 ਕਰੋੜ ਰੁਪਏ ਦੇ ਪੈਕੇਜ ਦਾ ਵੀ ਗੰਨਾ ਉਤਪਾਦਕਾਂ ਨੂੰ ਲਾਭ ਨਹੀਂ ਦਿੱਤਾ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੂਰੀ ਤਰ੍ਹਾਂ ਪੂੰਜੀਪਤੀਆਂ ਦੀ ਸਰਕਾਰ ਸਾਬਤ ਹੋ ਰਹੀ ਹੈ ਅਤੇ ਇਸ ਨੂੰ ਦੇਸ਼ ਦੇ ਗਰੀਬ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਹੈ।
ਪੜ੍ਹੋ ਇਹ ਵੀ ਖਬਰ - ਸ਼ਾਨੋ ਸ਼ੌਕਤ ਵਾਲੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਗੱਲਾਂ
ਉਨ੍ਹਾਂ ਕਿਹਾ ਕਿ ਕੋਵਿਡ ਕਾਰਣ ਜਦੋਂ ਸਮੁੱਚਾ ਕਿਸਾਨ ਵਰਗ ਆਰਥਿਕ ਸੰਕਟ ’ਚ ਫਸਿਆ ਹੋਇਆ ਹੈ ਤਾਂ ਸਿਰਫ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਫਸਲ ਪੰਜਾਬ ’ਚ ਕਣਕ ਅਤੇ ਝੋਨੇ ਦੇ ਪਰੰਪਰਾਗਤ ਫਸਲੀ ਚੱਕਰ ਨੂੰ ਬਦਲਣ ’ਚ ਮਦਦਗਾਰ ਸਾਬਤ ਹੋ ਸਕਦੀ ਹੈ ਪਰ ਕੇਂਦਰ ਸਰਕਾਰ ਇਸ ਤਰ੍ਹਾਂ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਕਰ ਕੇ ਫਸਲੀ ਵਿਭਿੰਨਤਾ ਪ੍ਰੋਗਰਾਮ ’ਚ ਖਤਰਨਾਕ ਸਾਬਤ ਹੋ ਰਹੀ ਹੈ।
ਪੜ੍ਹੋ ਇਹ ਵੀ ਖਬਰ - ਕੀ ਤੁਹਾਡੀ ਜੀਭ ਦਾ ਰੰਗ ਬਦਲ ਰਿਹੈ ਤਾਂ ਤੁਸੀਂ ਇਸ ਸਮੱਸਿਆ ਦੇ ਹੋ ਰਹੇ ਹੋ ਸ਼ਿਕਾਰ, ਪੜ੍ਹੋ ਇਹ ਖਬਰ
ਉਨ੍ਹਾਂ ਕਿਹਾ ਕਿ ਸਰਕਾਰ ਨੇ 2019 ’ਚ ਲੋਕ ਸਭਾ ਚੋਣਾਂ ਦਾ ਲਾਭ ਲੈਣ ਲਈ ਉਨ੍ਹਾਂ ਨੂੰ 8000 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ ਪਰ 2 ਸਾਲ ਬੀਤ ਜਾਣ ਤੋਂ ਬਾਅਦ ਵੀ ਕਿਸਾਨਾਂ ਦੀ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਜਿਥੇ ਛੋਟੇ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਉਥੇ ਹੀ ਦੂਜੇ ਪਾਸੇ ਗੰਨਾ ਉਤਪਾਦਕਾਂ ਲਈ ਗੁਰਦਾਸਪੁਰ ਦੇ ਕਲਾਨੌਰ ’ਚ ਗੰਨਾ ਖੋਜ ਕੇਂਦਰ ਵੀ ਸਥਾਪਿਤ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖਬਰ - Ganesh Chaturthi 2020 : 126 ਸਾਲਾਂ ਬਾਅਦ ਬਣਿਆ ਇਹ ਯੋਗ, ਜਾਣੋ ਕਿਨ੍ਹਾਂ ਰਾਸ਼ੀਆਂ ਲਈ ਹੈ ਸ਼ੁੱਭ
ਜਾਖੜ ਨੇ ਕਿਹਾ ਕਿ ਮੌਜੂਦਾ ਸਮਾਂ ਮਹਾਮਾਰੀ ਦਾ ਚੱਲ ਰਿਹਾ ਹੈ ਅਤੇ ਰੋਜ਼ਾਨਾ ਕੋਰੋਨਾ ਦੇ ਕੇਸ ਵਧਦੇ ਜਾ ਰਹੇ ਹਨ। ਅਜਿਹੀ ਸਥਿਤੀ ’ਚ ਸੂਬਾ ਸਰਕਾਰ ਲਈ ਵਿਧਾਨ ਸਭਾ ਦਾ ਲੰਮਾ ਸੈਸ਼ਨ ਸੱਦਣਾ ਸੰਭਵ ਨਹੀਂ ਸੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਦਾ ਇਕ ਦਿਨ ਦਾ ਸੈਸ਼ਨ ਸੱਦਣ ’ਤੇ ਸੂਬਾ ਸਰਕਾਰ ਦੀ ਨੁਕਤਾਚੀਨੀ ਕਰਨ ’ਤੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਘੱਟ ਤੋਂ ਘੱਟ ਇਹ ਗੱਲ ਦੇਖਣੀ ਚਾਹੀਦੀ ਸੀ ਕਿ ਮੌਜੂਦਾ ਹਾਲਾਤ ਕਿਵੇਂ ਚਲ ਰਹੇ ਹਨ।
ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਸਲਾਦ ‘ਚ ਖੀਰਾ ਤੇ ਟਮਾਟਰ ਇਕੱਠੇ ਖਾ ਰਹੇ ਹੋ ਤਾਂ ਹੋ ਜਾਓ ਸਾਵਧਾਨ, ਜਾਣੋ ਕਿਉਂ