ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਪਾਣੀ ਦੀ ਟੈਂਕੀ ’ਤੇ ਬੈਠਾ ਕਿਸਾਨ ਬੇਹੋਸ਼ ਹੋ ਕੇ ਥੱਲੇ ਡਿੱਗਾ (ਤਸਵੀਰਾਂ)
Thursday, Jun 09, 2022 - 05:46 PM (IST)
ਧੂਰੀ (ਦਵਿੰਦਰ ਖੀਪਲ) - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਅੱਗੇ ਪਿਛਲੇ ਕਈ ਦਿਨਾਂ ਤੋਂ ਧਰਨਾ ਲੱਗਾ ਕੇ ਬੈਠੇ ਹੋਏ ਹਨ। ਉਕਤ ਕਿਸਾਨਾਂ ’ਚੋਂ ਤਿੰਨ ਕਿਸਾਨ ਮੈਂਬਰ ਮੁੱਖ ਮੰਤਰੀ ਦਫ਼ਤਰ ਦੀ ਪਾਣੀ ਦੀ ਟੈਂਕੀ ’ਤੇ ਦਿਨ ਰਾਤ ਬੈਠੇ ਹਨ, ਉਨ੍ਹਾਂ ’ਚੋਂ ਅੱਜ ਇਕ ਕਿਸਾਨ ਗਰਮੀ ਕਾਰਨ ਬੇਹੋਸ਼ ਹੋ ਗਿਆ ਹੈ ਅਤੇ ਹੇਠਾਂ ਡਿੱਗ ਪਿਆ। ਬੇਹੋਸ਼ੀ ਦੀ ਹਾਲਤ ’ਚ ਧਰਨੇ ’ਤੇ ਬੈਠੇ ਕਿਸਾਨ ਨੂੰ ਹੋਰ ਕਿਸਾਨਾਂ ਅਤੇ ਧੂਰੀ ਦੇ ਐੱਸ.ਐੱਸ.ਓ. ਹਰਜਿੰਦਰ ਸਿੰਘ ਨੇ ਬਹਾਦਰੀ ਦਿਖਾਉਂਦੇ ਹੋਏ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾ ਦਿੱਤਾ। ਹਸਪਤਾਲ ਦੇ ਡਾਕਟਰਾਂ ਵੱਲੋਂ ਬੇਹੋਸ਼ ਕਿਸਾਨ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ
ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਅੰਤ ਦੀ ਪੈ ਰਹੀ ਗਰਮੀ ਅਤੇ ਧੂੰਪ ਵਿੱਚ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨ ਪਾਣੀ ਦੀ ਟੈਂਕੀ ’ਤੇ ਬੈਠੇ ਹੋਏ ਹਨ। ਧਰਨੇ ਦੌਰਾਨ ‘ਆਪ’ ਸਰਕਾਰ ਦਾ ਕੋਈ ਵੀ ਨੁਮਾਇਦਾ ਸਾਡੀ ਸਾਰ ਲੈਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਕਤ ਕਿਸਾਨ ਤੇਜ਼ ਧੂੰਪ ’ਚ ਬੈਠਣ ਕਰਕੇ ਬੇਹੋਸ਼ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ : ਭੈਣ ਦੇ ਪ੍ਰੇਮ ਵਿਆਹ ਤੋਂ ਖਫ਼ਾ ਭਰਾ ਨੇ ਦੋਸਤਾਂ ਨਾਲ ਮਿਲ ਜੀਜੇ ਨੂੰ ਗੋਲੀਆਂ ਨਾਲ ਭੁੰਨਿਆ
ਗੰਨਾ ਕਿਸਾਨਾਂ ਨੇ ਕਿਹਾ ਕਿ ਆਉਣ ਵਾਲੀਆਂ ਜ਼ਿਮਣੀ ਚੋਣਾਂ ’ਚ ਆਮ ਆਦਮੀ ਪਾਰਟੀ ਸਰਕਾਰ ਦਾ ਪੁਰਨ ਵਿਰੋਧ ਕੀਤਾ ਜਾਵੇਗਾ। ਉਕਤ ਪਾਰਟੀ ਦੇ ਲੋਕਾਂ ਨੂੰ ਪਿੰਡਾਂ ’ਚ ਨਹੀਂ ਵੜਣ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ