ਵਪਾਰੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ
Thursday, Jun 28, 2018 - 04:53 AM (IST)
ਫਗਵਾੜਾ, (ਹਰਜੋਤ)- ਅੱਜ ਇਥੇ ਗੁੜ ਮੰਡੀ 'ਚ ਸਥਿਤ ਇਕ ਪ੍ਰਾਪਰਟੀ ਦੇ ਕਾਰੋਬਾਰੀ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਜਿਸ ਦੀ ਪਛਾਣ ਚੇਤਨ ਘਈ (40 ਸਾਲਾ) ਪੁੱਤਰ ਹਰੀ ਮਿੱਤਰ ਘਈ ਵਾਸੀ ਗੁੜ ਮੰਡੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਵਿੰਦਰ ਰਾਏ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਗੰਭੀਰ ਹਾਲਤ 'ਚ ਦਯਾਨੰਦ ਹਸਪਤਾਲ ਲੁਧਿਆਣਾ ਲਿਜਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ।
