ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ-ਹੱਤਿਆ ਦੀ ਕੋਸ਼ਿਸ਼

Thursday, Aug 10, 2017 - 12:19 AM (IST)

ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ-ਹੱਤਿਆ ਦੀ ਕੋਸ਼ਿਸ਼

ਬਟਾਲਾ,  (ਸੈਂਡੀ)-  ਨਜ਼ਦੀਕੀ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਇਕ ਨੌਜਵਾਨ ਵੱਲੋਂ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਬੀਰ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਗੁਰਿੰਦਰ ਸਿੰਘ, ਜੋ ਕਿ ਵਿਦੇਸ਼ ਜਾਣ ਦੀ ਜ਼ਿੱਦ ਕਰਦਾ ਸੀ, ਅਸੀਂ ਉਸ ਨੂੰ ਕਿਹਾ ਕਿ ਤੈਨੂੰ ਪੈਸੇ ਇਕੱਠੇ ਕਰ ਕੇ ਭੇਜ ਦਿੰਦੇ ਹਾਂ ਪਰ ਅੱਜ ਉਹ ਘਰ ਦੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਪੱਖੇ ਨਾਲ ਪਰਨਾ ਬੰਨ੍ਹ ਕੇ ਫਾਹਾ ਲੈ ਰਿਹਾ ਸੀ ਤਾਂ ਅਸੀਂ ਦੇਖ ਲਿਆ ਅਤੇ ਦਰਵਾਜ਼ਾ ਤੋੜ ਕੇ ਇਸ ਨੂੰ ਪੱਖੇ ਤੋਂ ਹੇਠਾਂ ਉਤਾਰਿਆ ਅਤੇ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।


Related News