ਪਤਨੀ ਤੇ ਬੱਚਿਆਂ ਨੂੰ ਗੋਲੀ ਮਾਰ ਖੁਦਕੁਸ਼ੀ ਕਰਨ ਵਾਲੇ ਠੇਕੇਦਾਰ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ ਸੁਖਬੀਰ ਬਾਦਲ
Tuesday, Feb 09, 2021 - 04:59 PM (IST)

ਫ਼ਰੀਦਕੋਟ (ਜਗਤਾਰ)- ਬੀਤੀ 6 ਫ਼ਰਵਰੀ ਨੂੰ ਠੇਕੇਦਾਰੀ ਦਾ ਕੰਮ ਕਰਨ ਵਾਲੇ ਨੌਜਵਾਨ ਕਰਨ ਕਟਾਰੀਆ ਨੇ ਆਪਣੇ ਲਾਇਸੈਂਸੀ ਰਿਵਾਲਰ ਨਾਲ ਸੁੱਤੇ ਪਏ ਦੋ ਬੱਚਿਆਂ ਜੈਸਵੀ, ਰੋਇਸ ਅਤੇ ਆਪਣੀ ਪਤਨੀ ਸ਼ੀਨਮ ਕਟਾਰੀਆ ਨੂੰ ਗੋਲੀ ਮਾਰਣ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ ਸੀ। ਇਸ ਘਟਨਾਂ ਵਿੱਚ ਦੋ ਬੱਚਿਆਂ ਅਤੇ ਕਰਨ ਕਟਾਰੀਆ ਦੀ ਮੌਤ ਹੋ ਗਈ। ਇਸ ਸਬੰਧ ’ਚ ਕਰਨ ਕਟਾਰੀਆ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ।
ਪੜ੍ਹੋ ਇਹ ਵੀ ਖ਼ਬਰ - ਫਿਰੋਜ਼ਪੁਰ: ਦਰਿਆ ’ਚ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਕਿਹਾ- ‘ਮੋਦੀ ਨਾਲ ਕਰਾਓ ਮੇਰੀ ਗੱਲ’
ਪੜ੍ਹੋ ਇਹ ਵੀ ਖ਼ਬਰ - ਬੱਸ ’ਚ ਦੋਸਤ ਨਾਲ ਹੋਈ ਤਕਰਾਰ ਤੋਂ ਬਾਅਦ ਕੁੜੀ ਨੇ ਨਿਗਲਿਆ ਜ਼ਹਿਰ, ਮੌਤ
ਇਸ ਮੌਕੇ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਘਰ ਦੇ ਮੁਖੀ ਸਤੀਸ਼ ਕਟਾਰੀਆ ਨੂੰ ਗਲ ਨਾਲ ਲਾ ਕੇ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਮੂਹਰੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਦਿਲ ਕੰਬਾਊ ਘਟਨਾਂ ਨਾਲ, ਜੋ ਕਟਾਰੀਆ ਪਰਿਵਾਰ ਨੂੰ ਘਾਟਾ ਪਿਆ ਹੈ, ਉਹ ਕਦੇ ਪੂਰਾ ਨਹੀਂ ਹੋ ਸਕਦਾ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ
ਉਨ੍ਹਾਂ ਨੇ ਵਿਲਕਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦਿਆਂ ਹਿੰਮਤ ਤੋਂ ਕੰਮ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਦੁਖੀ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਯੂਥ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਹੋਰ ਪਾਰਟੀ ਅਹੁਦੇਦਾਰ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ’ਚ ਖੂਨੀ ਝੜਪ : ਹਵਾਲਾਤੀ ਨੇ ਕੈਦੀ ’ਤੇ ਹਮਲਾ ਕਰ ਕੀਤਾ ਲਹੂ-ਲੁਹਾਨ