ਗੁਲਾਬੀ ਸੁੰਡੀ ਕਾਰਨ ਨਰਮੇ ਦੇ ਖ਼ਰਾਬੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Wednesday, Oct 20, 2021 - 11:34 AM (IST)
ਤਲਵੰਡੀ ਸਾਬੋ (ਮੁਨੀਸ਼): ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਈ ਨਰਮੇ ਦੀ ਫਸਲ ਤੋਂ ਪਰੇਸ਼ਾਨ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਵਿਖੇ ਕਿਸਾਨ ਜਸਵੰਤ ਸਿੰਘ ਨੇ ਖੇਤ ਵਿਚ ਜਾ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਕਿਸਾਨ ਖ਼ਰਾਬ ਹੋਈ ਨਰਮੇ ਦੀ ਫਸਲ ਤੋਂ ਪਰੇਸ਼ਾਨ ਸੀ ਤੇ ਬੀਤੇ ਦਿਨ ਝੋਨੇ ਦੀ ਫਸਲ ’ਚੋਂ ਵੀ ਝਾੜ ਕਾਫੀ ਘੱਟ ਨਿਕਲਣ ਕਰਕੇ ਉਸ ਦੀ ਪ੍ਰੇਸ਼ਾਨੀ ਹੋਰ ਵਧ ਗਈ।
ਇਹ ਵੀ ਪੜ੍ਹੋ : ਨਿਹੰਗ ਸਿੰਘਾਂ ਖ਼ਿਲਾਫ਼ ਕੈਪਟਨ ਦਾ ਵੱਡਾ ਬਿਆਨ, ਜਾਣੋ ਸਿੰਘੂ ਘਟਨਾ ’ਤੇ ਕੀ ਬੋਲੇ ਅਮਰਿੰਦਰ ਸਿੰਘ
ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਜਸਵੰਤ ਸਿੰਘ ਕੋਲ ਮਹਿਜ ਤਿੰਨ ਏਕੜ ਜ਼ਮੀਨ ਹੈ, ਜਿਸ ਨੇ 10 ਏਕੜ ਜ਼ਮੀਨ ਠੇਕੇ ’ਤੇ ਲੈ ਨਰਮੇ ਅਤੇ ਝੋਨੇ ਦੀ ਖੇਤੀ ਕੀਤੀ ਸੀ। ਮ੍ਰਿਤਕ ਦੇ ਭਤੀਜੇ ਗੁਰਲਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਗੁਲਾਬੀ ਸੁੰਡੀ ਕਰ ਕੇ ਨਰਮੇ ਦੀ ਫ਼ਸਲ ਬਿਲਕੁਲ ਤਬਾਹ ਹੋ ਗਈ, ਜਿਸ ਦਾ ਅਜੇ ਤਕ ਕੋਈ ਮੁਆਵਜ਼ਾ ਨਹੀਂ ਸੀ ਮਿਲੀਆਂ ਤੇ ਹੁਣ ਬੀਤੇ ਦਿਨ ਝੋਨੇ ਦੀ ਫਸਲ ਦੀ ਕਟਾਈ ਕੀਤੀ ਤਾਂ ਉਸ ’ਚੋਂ ਝਾੜ ਵੀ ਬਹੁਤ ਘੱਟ ਨਿਕਲਿਆ ਸੀ, ਜਿਸ ਕਰਕੇ ਉਹ ਪਰੇਸ਼ਾਨ ਹੋ ਗਿਆ ਤੇ ਅੱਜ ਸਵੇਰੇ ਖੇਤ ’ਚ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ।ਜਾਂਚ ਅਧਿਕਾਰੀ ਹੌਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ 174 ਦੀ ਕਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 50 ਸੀਟਾਂ ’ਤੇ ਚੋਣਾਂ ਲੜੇਗਾ : ਢੀਂਡਸਾ