ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

Sunday, Oct 17, 2021 - 06:02 PM (IST)

ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ): ਸ਼ੇਰਪੁਰ ਬਲਾਕ ਦੇ ਪਿੰਡ ਗੁਰਬਖਸਪੁਰਾ ਵਿਖੇ ਇੱਕ ਕਰਜੇ ਤੋਂ ਪਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਏ ਹਨ। ਮ੍ਰਿਤਕ ਦੇ ਤਾਏ ਦੇ ਲੜਕੇ ਗੁਰਜੰਟ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਜਸਵੀਰ ਸਿੰਘ ਪੁੱਤਰ ਜੋਰਾ ਸਿੰਘ ਕਰਜ਼ੇ ਤੋਂ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਆਰਥਿਕ ਤੰਗੀ ਦੇ ਚੱਲਦਿਆਂ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਜਸਬੀਰ ਸਿੰਘ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਕੇ ਕੁਝ ਦਿਨ ਪਹਿਲਾਂ ਹੀ ਪਿੰਡ ਗੁਰਬਖਸ਼ਪੁਰਾ ਵਿਖੇ ਪੁੱਜਿਆ ਸੀ। ਮ੍ਰਿਤਕ ਆਪਣੇ ਪਿੱਛੇ ਇੱਕ ਪੁੱਤਰ ਅਤੇ ਧੀ ਛੱਡ ਗਿਆ ਹੈ। ਪਿੰਡ ਦੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇ।


author

Shyna

Content Editor

Related News