ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਖੁਦਕੁਸ਼ੀ
Tuesday, Feb 12, 2019 - 06:29 PM (IST)

ਸ਼ੇਰਪੁਰ (ਅਨੀਸ਼) : ਕਸਬਾ ਸ਼ੇਰਪੁਰ ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਭਜਨ ਸਿੰਘ (45) ਸਾਲ ਪੁੱਤਰ ਮਹਿੰਦਰ ਸਿੰਘ ਜੋ ਕਿ ਮਿਹਨਤ ਮਜ਼ਦੂਰੀ ਕਰਕੇ ਆਪਣਾ ਤੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ, ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਮੰਗਲਵਾਰ ਨੂੰ ਉਸਨੇ ਘਰ ਵਿਚ ਪੱਖੇ ਨਾਲ ਫਾਹਾ ਲੈਕੇ ਖੁਦਕੁਸ਼ੀ ਲਈ ।
ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਲੜਕੀਆਂ ਅਤੇ ਇਕ ਲੜਕਾ ਛੱਡ ਗਿਆ ਹੈ । ਥਾਣਾ ਸ਼ੇਰਪੁਰ ਦੇ ਏ.ਐਸ.ਆਈ ਪਰਮਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।