ਕਿਸਾਨੀ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
Tuesday, Mar 16, 2021 - 02:37 PM (IST)
ਹਰਸ਼ਾ ਛੀਨਾ/ਭਿੰਡੀ ਸੈਦਾ (ਭੱਟੀ/ਗੁਰਜੰਟ) : ਪੁਲਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਕੜਿਆਲ ਵਿਖੇ ਬੀਤੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਇੱਕ ਨੌਜਵਾਨ ਕਿਸਾਨ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੜਿਆਲ ਦੇ ਵਾਸੀ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਦੀਪ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਹ ਪਿੰਡ ਦੇ ਕਿਸਾਨੀ ਜਥੇ ਨਾਲ 19 ਫਰਵਰੀ ਨੂੰ ਦਿੱਲੀ ਕਿਸਾਨੀ ਅੰਦੋਲਨ ਵਿੱਚ ਗਿਆ ਸੀ, ਜਿੱਥੇ ਜਥੇ ਦੇ ਬਾਕੀ ਕਿਸਾਨ ਤਾਂ ਵਾਪਸ ਮੁੜ ਆਏ ਪਰ ਉਨ੍ਹਾਂ ਦਾ ਬੇਟਾ ਕੁਲਦੀਪ ਸਿੰਘ ਦਿੱਲੀ ਵਿਖੇ ਹੀ ਰੋਕ ਲਿਆ ਗਿਆ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੀ ਵਰਕਿੰਗ ਕਮੇਟੀ ਦੇ 87 ਮੈਬਰਾਂ ਦਾ ਐਲਾਨ
ਬੀਤੀ ਸ਼ਾਮ ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਬਰਸੀਨ ਦੇ ਖ਼ੇਤ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ, ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਥੇ ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਕੁਲਦੀਪ ਸਿੰਘ ਨੇ ਆਪਣੇ ਘਰ ਪਰਤਣ ਤੋਂ ਪਹਿਲਾਂ ਹੀ ਰਸਤੇ ’ਚ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਆਹੁਤਾ ਦੀ ਭੇਦਭਰੇ ਹਾਲਾਤ ’ਚ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ