ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

12/18/2017 7:20:15 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਵਾਸੀ ਮਾਂਗੇਵਾਲ ਆਰਥਿਕ ਤੌਰ 'ਤੇ ਤੰਗ ਸੀ, ਜਿਸ ਕਾਰਨ ਉਸ ਨੇ ਸੋਮਵਾਰ ਨੂੰ ਸਵੇਰੇ ਪੌੜੀਆਂ ਨਾਲ ਫਾਹਾ ਲੈ ਲਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ।


Related News