ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Saturday, May 05, 2018 - 06:55 PM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਉਪਮੰਡਲ ਦੇ ਪਿੰਡ ਸਾਬੂਆਨਾ ਵਿਚ ਇਕ ਵਿਅਕਤੀ ਵੱਲੋਂ ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਆਪਣੀ ਜੀਵਨਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬਲਵੰਤ ਰਾਏ ਵਾਸੀ ਸਾਬੂਆਨਾ ਦੇ ਭਰਾ ਰਾਜ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਦਿਮਾਗੀ ਰੂਪ ਨਾਲ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਦੇ ਭਰਾ ਨੇ ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਬੀਤੀ ਦੇਰ ਸ਼ਾਮ ਫੰਦਾ ਲਗਾਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਜਿਸਦਾ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਕਰਵਾਇਆ ਗਿਆ।
ਥਾਣਾ ਖੂਈਖੇੜਾ ਪੁਲਸ ਦੇ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਹੈ।