ਪਹਿਲਾਂ ਜੇਲ ''ਚ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਹੁਣ ਹਸਪਤਾਲ ''ਚ ਏ. ਐੱਸ.ਆਈ. ''ਤੇ ਹਮਲਾ ਕਰਕੇ ਭੱਜਿਆ ਕੈਦੀ

Monday, Sep 14, 2020 - 02:41 PM (IST)

ਪਹਿਲਾਂ ਜੇਲ ''ਚ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਹੁਣ ਹਸਪਤਾਲ ''ਚ ਏ. ਐੱਸ.ਆਈ. ''ਤੇ ਹਮਲਾ ਕਰਕੇ ਭੱਜਿਆ ਕੈਦੀ

ਬਠਿੰਡਾ (ਕੁਨਾਲ ਬਾਂਸਲ) : ਬਠਿੰਡਾ ਦੇ ਸਿਵਲ ਹਸਪਤਾਲ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਇਲਾਜ ਅਧੀਨ ਇਕ ਕੈਦੀ ਏ. ਐੱਸ. ਆਈ. 'ਤੇ ਹਮਲਾ ਕਰਕੇ ਉਥੋਂ ਫਰਾਰ ਹੋ ਗਿਆ। ਜ਼ਖਮੀ ਏ. ਐੱਸ. ਆਈ. ਮੋਹਨ ਲਾਲ ਨੇ ਦੱਸਿਆ ਕਿ ਇਸ ਕੈਦੀ ਨੇ ਜੇਲ ਵਿਚ ਪਹਿਲਾਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਇਸ ਤੋਂ ਬਾਅਦ ਇਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਏ. ਐੱਸ.ਆਈ. ਨੇ ਦੱਸਿਆ ਕਿ ਸਵੇਰੇ ਕੈਦੀ ਬਲਕਾਰ ਸਿੰਘ ਨੇ ਕਿਹਾ ਕਿ ਉਸ ਦੇ ਦਰਦ ਹੋ ਰਹੀ ਹੈ ਅਤੇ ਉਸ ਨੂੰ ਡਾਕਟਰ ਕੋਲ ਲਿਜਾਇਆ ਜਾਵੇ, ਜਿਵੇਂ ਹੀ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਕੈਦੀ ਨੇ ਉਸ ਦੇ ਗਲੇ ਵਿਚ ਪਰਨਾ ਪਾ ਕੇ ਗਲਾ ਘੁੱਟ ਦਿੱਤਾ ਅਤੇ ਬਾਅਦ ਵਿਚ ਮੌਕੇ ਤੋਂ ਫਰਾਰ ਹੋ ਗਿਆ। 

ਇਹ ਵੀ ਪੜ੍ਹੋ :  ਅਕਾਲੀ ਦਲ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਣ ਮੌਤ

ਪੁਲਸ ਮੁਤਾਬਕ ਫਰਾਰ ਹੋਇਆ ਕੈਦੀ ਜਲੰਧਰ ਦਾ ਰਹਿਣ ਵਾਲਾ ਸੀ ਅਤੇ ਉਸ 'ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਬਰਨਾਲਾ ਜ਼ਿਲ੍ਹੇ ਵਿਚ ਮੁਕੱਦਮਾ ਦਰਜ ਹੋਇਆ ਸੀ, ਜਿਸ ਤੋਂ ਬਾਅਦ ਕਾਫੀ ਸਮਾਂ ਤੋਂ ਉਹ ਬਠਿੰਡਾ ਦੀ ਕੇਂਦਰੀ ਜੇਲ ਵਿਚ ਬੰਦ ਸੀ। ਫਿਲਹਾਲ ਪੁਲਸ ਵਲੋਂ ਕੈਦੀ ਦੀ ਭਾਲ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ :  ਦਿੱਲੀ ਹਾਈਕੋਰਟ ਦਾ ਡੇਰਾ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ


author

Gurminder Singh

Content Editor

Related News