ਬਲਾਤਕਾਰ ਦੇ ਕੇਸ ''ਚ ਜੇਲ ''ਚ ਬੰਦ ਹਵਾਲਾਤੀ ਨੇ ਕੀਤੀ ਖੁਦਕੁਸ਼ੀ

Saturday, Jul 13, 2019 - 06:16 PM (IST)

ਬਲਾਤਕਾਰ ਦੇ ਕੇਸ ''ਚ ਜੇਲ ''ਚ ਬੰਦ ਹਵਾਲਾਤੀ ਨੇ ਕੀਤੀ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ, ਦਰਦੀ) : ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਸੁਧਾਰ ਘਰ 'ਚ ਸ਼ਨੀਵਾਰ ਸਵੇਰੇ ਇਕ ਹਵਾਲਾਤੀ ਨੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਹਵਾਲਾਤੀ ਮਾਸਟਰ ਤਰਲੋਚਨ ਸਿੰਘ ਜਬਰ-ਜ਼ਨਾਹ ਦੇ ਕੇਸ 'ਚ ਜੇਲ 'ਚ ਬੰਦ ਸੀ। ਪਤਾ ਲੱਗਾ ਹੈ ਕਿ ਉਸ ਨੇ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ, ਜਿਸ ਵਿਚ ਉਸ ਨੇ ਲਿਖਿਆ ਹੈ ਕਿ ਉਸ ਨੂੰ ਜੇਲ ਪ੍ਰਬੰਧਾਂ ਅਤੇ ਪੁਲਸ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੈ, ਸਗੋਂ ਉਹ ਤਾਂ ਉਸ 'ਤੇ ਲੱਗੇ ਜਬਰ-ਜ਼ਨਾਹ ਦੇ ਦੋਸ਼ਾਂ ਕਾਰਣ ਪ੍ਰੇਸ਼ਾਨ ਸੀ। 

ਜੇਲ ਸੁਪਰਡੈਂਟ ਸ਼ਿਵਰਾਜ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਹਵਾਲਾਤੀ ਰੋਜ਼ਾਨਾ ਕਲਾਸ ਵਿਚ ਦੂਜੇ ਹਵਾਲਾਤੀਆਂ ਨੂੰ ਪੜ੍ਹਾਉਂਦਾ ਸੀ ਪਰ ਸ਼ਨੀਵਾਰ ਸਵੇਰੇ ਕਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਲਾਸ ਰੂਮ ਖੋਲ੍ਹ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ।


author

Gurminder Singh

Content Editor

Related News