ਭੈਣ ਨੂੰ ਮਿਲਣ ਗਏ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ

07/10/2020 2:45:56 PM

ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾ, ਪਵਨ ਤਨੇਜਾ): ਪਿੰਡ ਭੂੰਦੜ ਵਿਖੇ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਇਕ ਦਰਖਤ 'ਤੇ ਰੱਸੇ ਨਾਲ ਫਾਹ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਦੁੱਖਦਾਈ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਪੁਲਸ ਥਾਣਾ ਕੋਟਭਾਈ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਿੰਡ ਦੇ ਇਕ ਵਿਅਕਤੀ ਨੇ ਫੋਨ 'ਤੇ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਸਮੇਤ ਪੁਲਸ ਪਾਰਟੀ ਮੌਕੇ 'ਤੇ ਜਾ ਕੇ ਦਰਖਤ ਨਾਲ ਲਟਕਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

ਇਹ ਵੀ ਪੜ੍ਹੋ: 4 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰਿਆ ਦਰਦਨਾਕ ਹਾਦਸਾ, ਬਾਂਹ ਦੇ ਹੋਏ ਟੋਟੇ-ਟੋਟੇ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਫਾਹ ਲੈਣ ਵਾਲੇ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਪੁੱਤਰ ਮੋਹਰ ਸਿੰਘ ਵਾਸੀ ਕੋਠੇ ਸੰਧੂਆਂ ਵਾਲੇ ਅਬਲੂ (ਬਠਿੰਡਾ) ਵਜੋਂ ਹੋਈ ਹੈ, ਜੋ ਆਪਣੀ ਭੈਣ ਕੋਲ ਪਿੰਡ ਭੂੰਦੜ ਮਿਲਣ ਲਈ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਪ੍ਰੇਸ਼ਾਨ ਸੀ ਅਤੇ ਆਪਣੀ ਭੈਣ ਕੋਲ ਮਿਲਣ ਲਈ ਆਇਆ ਸੀ, ਜਿੱਥੇ ਉਸਨੇ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਿਸ 'ਤੇ ਪੁਲਸ ਵਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਪੋਸਟਮ ਪਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਤਲਾਕ ਲਏ ਬਿਨਾਂ ਦੂਜਾ ਵਿਆਹ ਕਰ ਰਹੇ ਪਤੀ ਦਾ ਪਹਿਲੀ ਪਤਨੀ ਨੇ ਕੀਤਾ ਅਜਿਹਾ ਹਾਲ


Shyna

Content Editor

Related News