ਖੁਦਕੁਸ਼ੀ ਦਾ ਮਾਮਲਾ ਕਤਲ ’ਚ ਤਬਦੀਲ, ਅਣਪਛਾਤੇ ਨਾਮਜ਼ਦ

Saturday, Nov 09, 2024 - 06:00 PM (IST)

ਖੁਦਕੁਸ਼ੀ ਦਾ ਮਾਮਲਾ ਕਤਲ ’ਚ ਤਬਦੀਲ, ਅਣਪਛਾਤੇ ਨਾਮਜ਼ਦ

ਬਠਿੰਡਾ (ਸੁਖਵਿੰਦਰ) : ਬੀੜ ਤਾਲਾਬ ’ਚ ਹਾਲ ਹੀ ’ਚ ਇਕੱਲੀ ਰਹਿ ਰਹੀ ਇਕ ਔਰਤ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਪੁਲਸ ਨੇ ਹੁਣ ਮਾਮਲੇ ਨੂੰ ਕਤਲ ਵਿਚ ਤਬਦੀਲ ਕਰ ਦਿੱਤਾ ਹੈ ਅਤੇ ਇਕ ਅਣਪਛਾਤੇ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਮੱਖਣ ਸਿੰਘ ਵਾਸੀ ਜਟਾਣਾ ਖੁਰਦ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਮਾਤਾ ਮਨਜੀਤ ਕੌਰ (65) ਬੀੜ ਤਾਲਾਬ ਵਿਚ ਇਕੱਲੀ ਰਹਿੰਦੀ ਸੀ। ਹਾਲ ਹੀ ’ਚ ਉਸ ਨੂੰ ਪਤਾ ਲੱਗਾ ਕਿ ਉਸ ਦੀ ਮਾਂ ਨੇ ਖੁਦਕੁਸ਼ੀ ਕਰ ਲਈ ਹੈ। 

ਪੁਲਸ ਨੇ ਬਣਦੀ ਕਾਰਵਾਈ ਕਰਦਿਆਂ ਸਮਾਜ ਸੇਵੀ ਸੰਸਥਾ ਵਲੋਂ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਪਰ ਬਾਅਦ ਵਿਚ ਉਸਨੂੰ ਸ਼ੱਕ ਹੋਇਆ ਕਿ ਉਸਦੀ ਮਾਂ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਮੁਲਜ਼ਮ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News