ਸਹੁਰਿਆਂ ਤੋਂ ਦੁਖੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ, ਕਿਹਾ ਸਾਲੀ ਨੇ ਬਰਬਾਦ ਕੀਤਾ ਘਰ

Saturday, Mar 11, 2023 - 06:16 PM (IST)

ਸਹੁਰਿਆਂ ਤੋਂ ਦੁਖੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ, ਕਿਹਾ ਸਾਲੀ ਨੇ ਬਰਬਾਦ ਕੀਤਾ ਘਰ

ਮਲੋਟ (ਸ਼ਾਮ ਜੁਨੇਜਾ) : ਮਲੋਟ ਨੇੜੇ ਪਿੰਡ ਜੰਡਵਾਲਾ ਵਿਖੇ ਇਕ 36 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਆਪਣੀ ਵੀਡੀਓ ਬਣਾਈ ਜਿਸ ਵਿਚ ਉਹ ਆਪਣੀ ਪਤਨੀ ਨੂੰ ਸੰਬੋਧਨ ਕਰ ਰਿਹਾ ਹੈ ਅਤੇ ਆਪਣੀ ਬਰਬਾਦੀ ਲਈ ਆਪਣੇ ਸਹੁਰੇ ਅਤੇ ਸਾਲੀ ਨੂੰ ਜ਼ਿੰਮੇਵਾਰ ਦੱਸਿਆ ਹੈ। ਪੁਲਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੁਰਪਿਆਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਜੰਡਵਾਲਾ ਨੇ ਸ਼ੁੱਕਰਵਾਰ ਸ਼ਾਮ ਨੂੰ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੇ ਫੋਨ ਵਿਚ ਇਕ ਵੀਡੀਓ ਬਣਾਈ ਜਿਸ ਵਿਚ ਉਹ ਘਰ ਦੀ ਬਰਬਾਦੀ ਲਈ ਆਪਣੇ ਸਹੁਰੇ ਅਤੇ ਸਾਲੀ ਅਤੇ ਪਿੰਡ ਦੇ ਇਕ ਵਿਅਕਤੀ ਸਮੇਤ ਉਕਤ ਲੋਕਾਂ ਨੂੰ ਜ਼ਿੰਮੇਵਾਰ ਦੱਸ ਰਿਹਾ ਹੈ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਹੋਏ ਨਿਹੰਗ ਪ੍ਰਦੀਪ ਸਿੰਘ ਕਤਲ ਕਾਂਡ ’ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਇਸ ਸਬੰਧੀ ਮ੍ਰਿਤਕ ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸਦੇ ਲੜਕੇ ਗੁਰਪਿਆਰ ਦਾ ਵਿਆਹ 10 ਸਾਲ ਪਹਿਲਾਂ ਕੁਲਵਿੰਦਰ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਆਲਮਵਾਲਾ ਨਾਲ ਹੋਇਆ ਸੀ, ਜਿਸ ਤੋਂ ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਹੈ। ਗੁਰਪਿਆਰ ਨੂੰ ਸਹੁਰੇ ਪਰਿਵਾਰ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਬੱਚਿਆਂ ਤੇ ਪਤਨੀ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਸੀ। ਉਲਟਾ ਉਸ ਨੂੰ ਸਹੁਰਾ ਪਰਿਵਾਰ ਡਰਾ ਧਮਕਾ ਰਿਹਾ ਸੀ, ਜਿਸ ਕਰਕੇ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਪ੍ਰੀਤਮ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਉਸਨੇ ਘਰ ਅੰਦਰ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਉਕਤ ਨੇ ਕਿਹਾ ਕਿ ਉਸਦੇ ਪੁੱਤਰ ਦੀ ਮੌਤ ਲਈ ਉਸਦਾ ਸਹੁਰਾ, ਪਤਨੀ, ਸੱਸ, ਸਾਲਾ, ਸਾਲੀ ਅਤੇ ਪਿੰਡ ਦਾ ਇਕ ਵਿਅਕਤੀ ਜ਼ਿੰਮੇਵਾਰ ਹਨ। ਸਿਟੀ ਮਲੋਟ ਪੁਲਸ ਦੇ ਮੁੱਖ ਅਫ਼ਸਰ ਵਰੁਣ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਉਸਦੀ ਪਤਨੀ ਕੁਲਵਿੰਦਰ ਕੌਰ, ਸਹੁਰੇ ਬਲਵਿੰਦਰ ਸਿੰਘ, ਸੱਸ ਸੁਖਪਾਲ ਕੌਰ, ਸਾਲੇ ਗੁਰਬਖਸ਼ ਸਿੰਘ, ਸਾਲੀ ਪਰਮਜੀਤ ਕੌਰ ਅਤੇ ਪਿੰਡ ਦੇ ਇਕ ਮੈਂਬਰ ਗੁਰਚਰਨ ਸਿੰਘ ਚਰਨਾ ਵਿਰੁੱਧ ਅ/ਧ 306 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਸਪਾ ਸੈਂਟਰ ’ਚ ਇੰਝ ਖੇਡੀ ਜਾਂਦੀ ਸੀ ਗੰਦੀ ਖੇਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News