ਦਸਵੀਂ ਦਾ ਪੇਪਰ ਮਾੜਾ ਹੋਣ ''ਤੇ ਵਿਦਿਆਰਥਣ ਨੇ ਲਿਆ ਫਾਹਾ
Saturday, Apr 13, 2019 - 02:47 PM (IST)

ਤਪਾ ਮੰਡੀ (ਸ਼ਾਮ) : ਪਿੰਡ ਮਹਿਤਾ ਵਿਖੇ ਦਸਵੀਂ ਦਾ ਪੇਪਰ ਮਾੜਾ ਹੋਣ 'ਤੇ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ 'ਤੇ ਪੁੱਜੇ ਏ. ਐੱਸ. ਆਈ ਜਗਸੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥਣ ਦੇ ਦਾਦੇ ਨੇ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿੰਡ ਦੇ ਇਕ ਕਿਸਾਨ ਦੇ ਘਰ ਕਈ ਦਹਾਕਿਆਂ ਤੋਂ ਕੰਮ ਕਰਦੇ ਆ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਦੀ ਪੋਤਰੀ ਦਾ ਦਸਵੀਂ ਦਾ ਪੇਪਰ ਮਾੜਾ ਹੋਣ ਕਰਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ। ਬੀਤੀ ਰਾਤ ਉਸ ਨੇ ਘਰ 'ਚ ਪੱਖੇ ਨਾਲ ਚੁੰਨੀ ਬੰਨ੍ਹ•ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦਾ ਪਤਾ ਲੱਗਦੇ ਹੀ ਪਿੰਡ ਨਿਵਾਸੀਆਂ ਦਾ ਇਕੱਠ ਹੋ ਗਿਆ ਅਤੇ ਮ੍ਰਿਤਕ ਵਿਦਿਆਰਥਣ ਦੇ ਦਾਦੇ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤੀ ਗਈ ਹੈ।