ਜਲੰਧਰ ''ਚ Tattoo ਬਣਾਉਣ ਵਾਲੇ ਮੁੰਡੇ ਨੇ ਫਾਹਾ ਲੈ ਜੀਵਨ ਲੀਲਾ ਕੀਤੀ ਸਮਾਪਤ (ਵੀਡੀਓ)

08/20/2022 2:48:20 AM

ਜਲੰਧਰ (ਸੁਨੀਲ ਮਹਾਜਨ) : ਜਲੰਧਰ ਦੇ ਸਿਵਲ ਹਸਪਤਾਲ ਵਿਖੇ ਇਕ ਮਾਮਲਾ ਸਾਹਮਣੇ ਆਇਆ, ਜਿੱਥੇ ਇਕ ਵਿਅਕਤੀ ਜੋ ਕਿ ਟੈਟੂ ਬਣਾਉਣ ਦਾ ਕੰਮ ਕਰਦਾ ਸੀ, ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਾਧਵ ਚੱਢਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਕਿਸੇ ਲੜਕੀ ਦੇ ਕਾਰਨ ਖ਼ੁਦਕੁਸ਼ੀ ਕੀਤੀ ਹੈ ਪਰ ਪੁਲਸ ਦਾ ਇਸ ਮਾਮਲੇ ਨੂੰ ਲੈ ਕੇ ਕਹਿਣਾ ਹੈ ਕਿ ਪੁਲਸ ਪਹਿਲਾਂ ਇਸ ਮਾਮਲੇ ਦੀ ਜਾਂਚ-ਪੜਤਾਲ ਕਰੇਗੀ, ਫਿਰ ਹੀ ਇਸ 'ਤੇ ਕੋਈ ਸਪੱਸ਼ਟੀਕਰਨ ਦਿੱਤਾ ਜਾ ਸਕਦਾ ਹੈ। ਉਥੇ ਹੀ ਥਾਣਾ ਨੰਬਰ 3 ਦੇ ਐੱਸ.ਐੱਚ.ਓ. ਮੁਕੇਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਜੋ ਵੀ ਬਣਦੀ ਕਾਰਵਾਈ ਹੈ, ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਿੱਥੇ ਐ ਪੁਲਸ! ਦਿਨ-ਦਿਹਾੜੇ ਲੁਟੇਰੇ ਔਰਤ ਦੇ ਗਲ਼ 'ਚੋਂ ਸੋਨੇ ਦੀ ਚੇਨ ਝਪਟ ਕੇ ਫਰਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News